ਪੱਤਰ ਪ੍ਰਰੇਰਕ, ਫ਼ਤਹਿਗੜ੍ਹ ਸਾਹਿਬ : ਧੀਆਂ ਕਿਸੇ ਵੀ ਗੱਲੋਂ ਲੜਕਿਆਂ ਨਾਲੋਂ ਘੱਟ ਨਹੀਂ ਹਨ, ਸਗੋਂ ਹਰ ਖੇਤਰ 'ਚ ਆਪਣੀ ਵਿਲੱਖਣ ਪਛਾਣ ਬਣਾਉਣ ਦੇ ਨਾਲ ਨਾਲ ਬਹੁਤ ਸਾਰੇ ਖੇਤਰਾਂ 'ਚ ਲੜਕਿਆਂ ਨਾਲੋਂ ਕਿਤੇ ਵੱਧ ਚੰਗਾ ਕੰਮ ਕਰ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਦੇ ਸਲਾਹਕਾਰ ਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮਪਤਨੀ ਮਨਦੀਪ ਕੌਰ ਨਾਗਰਾ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਪਿੰਡ ਬਰਾਸ ਵਿਖੇ ਕਰਵਾਏ ਸਮਾਗਮ ਦੌਰਾਨ 15 ਨਵਜੰਮੀਆਂ ਬੱਚੀਆਂ ਤੇ ਉਨ੍ਹਾਂ ਦੀਆਂ ਮਾਵਾਂ ਦਾ ਸਨਮਾਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੜਕੀਆਂ ਨੂੰ ਜ਼ਿੰਦਗੀ 'ਚ ਅੱਗੇ ਵਧਣ ਲਈ ਵੱਧ ਤੋਂ ਵੱਧ ਮੌਕੇ ਦੇਣ 'ਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸ ਮੌਕੇ ਮੈਡੀਕਲ ਅਫਸਰ ਡਾ.ਪੁਨੀਤ ਸ਼ਰਮਾ, ਸੀਡੀਪੀਓ ਖੇੜਾ ਸ਼ਰਨਜੀਤ ਕੌਰ, ਮਾਸਟਰ ਸਿੰਗਾਰਾ, ਸਰਪੰਚ ਰਜਨੀ ਸੂਦ, ਰਣਜੀਤ ਸਿੰਘ, ਰਣਜੀਤ ਸੂਦ, ਮੇਵਾ ਸਿੰਘ, ਖੁੰਮਣ ਸਿੰਘ, ਸਤਪਾਲ ਸਿੰਘ, ਮੋਹਨ ਸਿੰਘ, ਭਜਨ ਸਿੰਘ ਆਦਿ ਮੌਜੂਦ ਸਨ।