ਰਾਜਿੰਦਰ ਸਿੰਘ ਭੱਟ, ਫ਼ਤਹਿਗੜ੍ਹ ਸਾਹਿਬ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ 'ਤੇ ਲੇਖਕ ਮੇਜਰ ਸਿੰਘ ਵੱਲੋਂ ਲਿਖਿਆ ਗੀਤ ਰਿਲੀਜ਼ ਹੋਣ 'ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਗਤਾਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਲੇਖਕ ਮੇਜਰ ਸਿੰਘ ਦਾ ਲਿਖਿਆ ਗੀਤ ਗਾਇਕ ਹਰਮਨ ਧਾਲੀਵਾਲ ਵੱਲੋਂ ਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੇਜਰ ਸਿੰਘ ਸਮਾਜ ਭਲਾਈ ਦੇ ਨਾਲ ਨਾਲ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਉਪਰਾਲੇ ਕਰਦੇ ਰਹਿੰਦੇ ਹਨ। ਲੇਖਕ ਮੇਜਰ ਸਿੰਘ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਪਤਿੱਤਪੁਣੇ ਵੱਲ ਵਧਦੀ ਜਾ ਰਹੀ ਹੈ ਜਿਸ ਨੂੰ ਗੁਰੂ ਇਤਿਹਾਸ ਨਾਲ ਜੋੜਨ ਲਈ ਉਨ੍ਹਾਂ ਵੱਲੋਂ ਸ੍ਰੀ ਗੁੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਗੇੜਾ ਮਾਰ ਨਾਨਕਾ' ਲਿਖਿਆ ਧਾਰਮਿਕ ਗੀਤ ਰਿਲੀਜ਼ ਹੋਇਆ। ਜਿਸ ਦੀ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ। ਇਸ ਮੌਕੇ ਧਾਰਮਿਕ ਗੀਤ ਦਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਮੇਜਰ ਸਿੰਘ, ਜਗਤਾਰ ਸਿੰਘ, ਰਾਜਪ੍ਰਤਾਪ ਸਿੰਘ, ਸਰਜੋਤ ਕੌਰ, ਧਰਮ ਸਿੰਘ, ਮਨਿੰਦਰ ਸਿੰਘ,ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਮਨਦੀਪ ਕੌਰ, ਅਨੁਰਾਗ ਕੌਰ, ਬਲਵੀਰ ਕੌਰ , ਨਵਪ੍ਰੀਤ ਕੌਰ, ਜਸਪ੍ਰੀਤ ਕੌਰ ਆਦਿ ਮੌਜੂਦ ਸਨ।