ਪੱਤਰ ਪ੍ਰਰੇਰਕ, ਪਾਤੜਾਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਹਿਜ ਪਾਠ ਸੇਵਾ ਸੰਸਥਾ ਵੱਲੋਂ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਤ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਪ੍ਰਰੇਰਿਤ ਕਰਕੇ ਸ੍ਰੀ ਸਹਿਜ ਪਾਠ ਕਰਵਾਏ ਜਾ ਰਹੇ ਹਨ। ਇਸ ਤਹਿਤ ਸਹਿਜ ਪਾਠ ਸਾਹਿਬ ਦੇ ਭੋਗ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਪਾਤੜਾਂ ਵਿਖੇ ਪਾਏ ਗਏ। ਇਸ ਮੌਕੇ ਸ੍ਰੋਮਣੀ ਕਮੇਟੀ ਮੈਂਬਰ ਨਿਰਮਲ ਸਿੰਘ ਹਰਿਆਊ ਸਮਾਗਮ ਦੌਰਾਨ ਸਕੂਲਾਂ ਦੇ ਵਿੱਦਿਆਰਥੀਆਂ ਨੂੰ ਸਨਮਾਨਤ ਕੀਤਾ ਹੈ।

ਸ੍ਰੋਮਣੀ ਕਮੇਟੀ ਪ੍ਰਚਾਰਕਾਂ ਦੀ ਪ੍ਰਰੇਰਣਾ ਨਾਲ ਸਹਿਜ ਪਾਠ ਦੇ ਭੋਗਾਂ ਦੇ ਸਮਾਗਮ ਵਿਚ ਮੌਜੂਦ ਵਿਦਿਆਰਥੀਆਂ ਵੱਲੋਂ ਭਗਤ ਕਬੀਰ ਦੇ ਸਲੋਕ ਗ੍ੰਥੀ ਸਾਹਿਬ ਦੇ ਨਾਲ ਪੜੇ ਗਏ। ਪ੍ਰਚਾਰਕਾਂ ਨੇ ਵਿਦਿਆਰਥੀਆਂ ਨੂੰ ਗੁਰਬਾਣੀ ਪੜ੍ਹਨ, ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਦਿਵਸ ਤੇ ਸੁਲਤਾਨਪੁਰ ਲੋਧੀ ਵਿਖੇ ਗੁਰੂ ਜੀ ਦੇ ਚਰਨ ਛੋਹ ਪ੍ਰਰਾਪਤ ਗੁਰਧਾਮਾਂ ਦੇ ਦਰਸ਼ਨ ਕਰਨ ਦੀਵਾਲੀ ਅਤੇ ਹੋਰ ਤਿਉਹਾਰਾਂ ਨੂੰ ਪਟਾਕੇ ਤੇ ਆਤਿਸ਼ਬਾਜ਼ੀ ਨਾ ਚਲਾ ਕੇ ਪ੍ਰਦੂਸ਼ਣ ਰਹਿਣ ਮਨਾਉਣ, ਮਾਂ ਬੋਲ੍ਹੀ ਪੰਜਾਬੀ ਨੂੰ ਦੂਜੀਆਂ ਭਾਸ਼ਾ ਨਾਲੋਂ ਵੱਧ ਸਤਿਕਾਰ ਦੇਣ ਅਤੇ ਪੰਜਾਬੀ ਬੋਲਣ ਲਈ ਪ੍ਰਰੇਰਤ ਕੀਤਾ। ਇਸੇ ਦੌਰਾਨ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਦੇ ਯਤਨ ਕੀਤੇ ਜਾਣ ਦਾ ਪ੍ਰਣ ਕਰਵਾਇਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਕਾਲੇਕਾ, ਗੁਰਪਿੰਦਰ ਸਿੰਘ ਕਾਲੇਕਾ, ਗੁਰਬਚਨ ਸਿੰਘ ਮਾਨ, ਲਾਭ ਸਿੰਘ, ਸੁਖਦੇਵ ਸਿੰਘ ਫੋਜੀ, ਮੈਨੇਜਰ ਇਕਬਾਲ ਸਿੰਘ ਬੰਗੀ, ਜੋਗਿੰਦਰ ਸਿੰਘ ਭੁੱਲਰ, ਸੁਰਜੀਤ ਸਿੰਘ ਭੋਲਾ, ਦਰਸ਼ਨ ਸਿੰਘ, ਪਰਮਜੀਤ ਸਿੰਘ ਸੇਖੋਂ ਭੁਤਗੜ੍ਹ, ਕਰਨੈਲ ਸਿੰਘ, ਹਰਜਿੰਦਰ ਸਿੰਘ ਕਾਲੇਕਾ, ਸੁਖਜਿੰਦਰ ਗਿੱਲ ਆਦਿ ਹਾਜ਼ਰ ਸਨ।