- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮਾਣਾ-ਐਤਵਾਰ ਦੇਰ ਰਾਤ ਸਮਾਣਾ-ਭਵਾਨੀਗੜ੍ਹ, ਸੜਕ ਤੇ ਸਥਿਤ ਪਿੰਡ ਫਤਿਹਗੜ੍ਹ ਛੰਨਾ ਨਜਦੀਕ ਸੜਕ ਤੇ ਖੜੀ ਭੰਗ ਦੀ ਭਰੀ ਟਰਾਲੀ ਤੇ ਕਾਰ ਦੀ ਟੱਕਰ ਵਿੱਚ ਦੋ ਨੌਜਵਾਨਾ ਦੀ ਮੌਤ ਤੇ ਇਕ ਗੰਭੀਰ ਜ਼ਖ਼ਮੀ ਹੋ ਗਿਆ

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਪਟਿਆਲਾ : ਸਮਾਣਾ-ਐਤਵਾਰ ਦੇਰ ਰਾਤ ਸਮਾਣਾ-ਭਵਾਨੀਗੜ੍ਹ, ਸੜਕ ਤੇ ਸਥਿਤ ਪਿੰਡ ਫਤਿਹਗੜ੍ਹ ਛੰਨਾ ਨਜਦੀਕ ਸੜਕ ਤੇ ਖੜੀ ਭੰਗ ਦੀ ਭਰੀ ਟਰਾਲੀ ਤੇ ਕਾਰ ਦੀ ਟੱਕਰ ਵਿੱਚ ਦੋ ਨੌਜਵਾਨਾ ਦੀ ਮੌਤ ਤੇ ਇਕ ਗੰਭੀਰ ਜ਼ਖ਼ਮੀ ਹੋ ਗਿਆ ਮ੍ਰਿਤਕਾ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਤੇ ਗੰਭੀਰ ਜ਼ਖ਼ਮੀ ਨੂੰ ਇਲਾਜ ਲਈ ਪਟਿਆਲਾ ਦੇ ਨਿਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਜਾਣਕਾਰੀ ਅਨੁਸਾਰ ਪਿੰਡ ਫਤਿਹਗੜ੍ਹ ਛੰਨਾ ਦੇ ਚਮਕੌਰ ਸਿੰਘ (23) ਪੁੱਤਰ ਨੱਛਤਰ ਸਿੰਘ, ਦਿਲਪ੍ਰੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਤੇ ਅਮਰਿੰਦਰ ਸਿੰਘ ਪੁੱਤਰ ਭੀਮ ਸਿੰਘ ਰਾਤ ਸਮੇਂ ਨਜਦੀਕੀ ਕਿਸੇ ਹੋਟਲ ਤੋਂ ਖਾਣਾ ਖਾਣ ਤੋਂ ਬਾਅਦ ਜਦੋਂ ਕਾਰ ਵਿਚ ਸਵਾਰ ਹੋ ਕੇ ਵਾਪਿਸ ਪਿੰਡ ਆ ਰਹੇ ਸਨ ਕਿ ਪਿੰਡ ਫਤਿਹਗੜ੍ਹ ਛੰਨਾਂ ਨਜਦੀਕ ਪਹੁੰਚਣ ਤੇ ਸੜਕ ਤੇ ਖੜ੍ਹੀ ਭੰਗੂ ਦੀ ਭਰੀ ਟਰਾਲੀ ਤੇ ਕਾਰ ਦੀ ਟੱਕਰ ਹੋ ਗਈ, ਜਿਸ ਵਿੱਚ ਕਾਰ ਵਿੱਚ ਸਵਾਰ ਤਿੰਨੇ ਨੌਜਵਾਨ ਗੰਭੀਰ ਜਖਮੀ ਹੋ ਗਏ ਜਿਨ੍ਹਾ ਨੂੰ ਇਲਾਜ ਲਈ ਹਸਪਤਾਲ ਲਜਾਇਆ ਗਿਆ ਜਿੱਥੇ ਡਾਕਟਰਾ ਨੇ ਚਮਕੌਰ ਸਿੰਘ ਤੇ ਦਿਲਪ੍ਰੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤ।