- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਵਿੰਦਰ ਸਿੰਘ ਨੇ ਦੱਸਿਆ ਕਿ 17 ਸਤੰਬਰ ਨੂੰ ਨਾਭਾ 'ਚ ਉਨ੍ਹਾਂ ਨਾਲ ਲੁੱਟ ਦੀ ਵਾਰਦਾਤ ਹੋਈ ਸੀ, ਜਿਸ ਦੀ ਸ਼ਿਕਾਇਤ ਉਨ੍ਹਾਂ ਨੇ ਥਾਣਾ ਸਦਰ ਨਾਭਾ ਵਿਖੇ ਦਰਜ ਕਰਵਾਈ ਸੀ। ਉਨ੍ਹਾਂ ਨੂੰ ਸ਼ੱਕ ਹੈ ਕਿ ਲੁੱਟ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਨੇ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਨਾਭਾ : ਨਾਭਾ ਇਲਾਕੇ 'ਚ ਚਾਰ ਸਾਲਾ ਬੱਚੀ ਦਾ ਗਲ਼ਾ ਤੇਜ਼ਧਾਰ ਹਥਿਆਰ ਨਾਲ ਵੱਢਣ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੀ ਦੀ ਪਛਾਣ ਚਾਰ ਸਾਲਾ ਗੁਰਸਿਮਰਨ ਕੌਰ ਵਜੋਂ ਹੋਈ ਹੈ। ਰਾਜਿੰਦਰਾ ਹਸਪਤਾਲ 'ਚ ਦਾਖ਼ਲ ਬੱਚੀ ਦੇ ਪਿਤਾ ਗੁਰਵਿੰਦਰ ਸਿੰਘ, ਵਾਸੀ ਬੌੜਾਂ ਕਲਾਂ ਨੇ ਦੱਸਿਆ ਕਿ ਉਹ 19 ਸਤੰਬਰ ਨੂੰ ਆਪਣੀ ਧੀ ਨਾਲ ਮੋਟਰਸਾਈਕਲ ’ਤੇ ਜਾ ਰਹੇ ਸਨ। ਸਵੇਰੇ ਤਕਰੀਬਨ ਸਵਾ ਨੌਂ ਵਜੇ ਜਦੋਂ ਉਹ ਆਪਣੀ ਧੀ ਨਾਲ ਬੌੜਾਂ ਕਲਾਂ ਜਾ ਰਹੇ ਸਨ ਤਾਂ ਰਸਤੇ 'ਚ ਤਿੰਨ ਨੌਜਵਾਨ ਖੜ੍ਹੇ ਸਨ, ਜਿਨ੍ਹਾਂ ਨੇ ਉਨ੍ਹਾਂ ਨੂੰ ਧਮਕਾਉਂਦਿਆਂ ਕਿਹਾ ਕਿ ਉਨ੍ਹਾਂ ਦਾ ਪੁਲਿਸ ਜਾਂ ਵਿਧਾਇਕ ਕੁਝ ਨਹੀਂ ਵਿਗਾੜ ਸਕਦੇ। ਇਹ ਕਹਿੰਦਿਆਂ ਹੀ ਇਕ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਜਦੋਂ ਉਹ ਬਚਾਅ ਕਰਨ ਲੱਗੇ ਤਾਂ ਇਹ ਵਾਰ ਮੋਟਰਸਾਈਕਲ ’ਤੇ ਬੈਠੀ ਉਨ੍ਹਾਂ ਦੀ ਧੀ ਦੇ ਗਲ਼ੇ ’ਤੇ ਜਾ ਲੱਗਿਆ। ਹਮਲੇ ਤੋਂ ਬਾਅਦ ਤਿੰਨੋਂ ਨੌਜਵਾਨ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਗੁਰਵਿੰਦਰ ਸਿੰਘ ਨੇ ਦੱਸਿਆ ਕਿ 17 ਸਤੰਬਰ ਨੂੰ ਨਾਭਾ 'ਚ ਉਨ੍ਹਾਂ ਨਾਲ ਲੁੱਟ ਦੀ ਵਾਰਦਾਤ ਹੋਈ ਸੀ, ਜਿਸ ਦੀ ਸ਼ਿਕਾਇਤ ਉਨ੍ਹਾਂ ਨੇ ਥਾਣਾ ਸਦਰ ਨਾਭਾ ਵਿਖੇ ਦਰਜ ਕਰਵਾਈ ਸੀ। ਉਨ੍ਹਾਂ ਨੂੰ ਸ਼ੱਕ ਹੈ ਕਿ ਲੁੱਟ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਨੇ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।