- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਪਹੁੰਚਾਇਆ ਗਿਆ, ਜਿੱਥੇ ਇੱਕ ਔਰਤ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਹੋਰ ਜ਼ਖ਼ਮੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇਲਾਜ ਲਈ ਪਟਿਆਲਾ ਰੈਫਰ ਕਰ ਦਿੱਤਾ ਗਿਆ।

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ। ਪਾਤੜਾਂ-ਸਮਾਣਾ ਸੜਕ 'ਤੇ ਪਿੰਡ ਪ੍ਰੇਮ ਸਿੰਘ ਵਾਲਾ ਨੇੜੇ ਸੋਮਵਾਰ ਸਵੇਰੇ ਇੱਕ ਕਾਰ ਦੀ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ। ਹਾਦਸੇ ਵਿੱਚ ਕਾਰ ਸਵਾਰ ਇੱਕ ਔਰਤ ਦੀ ਮੌਤ ਹੋ ਗਈ, ਜਦਕਿ ਅੱਠ ਔਰਤਾਂ ਸਮੇਤ 9 ਲੋਕ ਜ਼ਖ਼ਮੀ ਹੋ ਗਏ।
ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਪਹੁੰਚਾਇਆ ਗਿਆ, ਜਿੱਥੇ ਇੱਕ ਔਰਤ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਹੋਰ ਜ਼ਖ਼ਮੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇਲਾਜ ਲਈ ਪਟਿਆਲਾ ਰੈਫਰ ਕਰ ਦਿੱਤਾ ਗਿਆ।
ਧਾਰਮਿਕ ਸਥਾਨ 'ਤੇ ਮੱਥਾ ਟੇਕਣ ਜਾ ਰਿਹਾ ਸੀ ਪਰਿਵਾਰ
ਜਾਣਕਾਰੀ ਅਨੁਸਾਰ ਮੂਨਕ ਖੇਤਰ ਦੇ ਪਿੰਡ ਫਤਿਹਗੜ੍ਹ ਤੋਂ ਅੱਠ ਔਰਤਾਂ ਸਮੇਤ ਕੁੱਲ 10 ਲੋਕ ਕਾਰ ਵਿੱਚ ਸਵਾਰ ਹੋ ਕੇ ਧਾਰਮਿਕ ਸਥਾਨ ਕਪਾਲ ਮੋਚਨ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ।
ਸੋਮਵਾਰ ਸਵੇਰੇ ਜਦੋਂ ਉਨ੍ਹਾਂ ਦੀ ਕਾਰ ਪਾਤੜਾਂ-ਸਮਾਣਾ ਸੜਕ 'ਤੇ ਪਿੰਡ ਪ੍ਰੇਮ ਸਿੰਘ ਵਾਲਾ ਨੇੜੇ ਕੂਹਣੀ ਮੋੜ 'ਤੇ ਪਹੁੰਚੀ ਤਾਂ ਕਿਸੇ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ ਵਿੱਚ ਸਵਾਰ ਸਾਰੇ ਲੋਕ ਜ਼ਖ਼ਮੀ ਹੋ ਗਏ।
ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ
ਹਾਦਸੇ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਜ਼ਖ਼ਮੀਆਂ ਨੂੰ ਕਾਰ ਵਿੱਚੋਂ ਬਾਹਰ ਕੱਢ ਕੇ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਪਹੁੰਚਾਇਆ। ਹਸਪਤਾਲ ਵਿੱਚ ਇਲਾਜ ਦੌਰਾਨ ਇੱਕ ਔਰਤ ਦੀ ਮੌਤ ਹੋ ਗਈ, ਜਦਕਿ ਬਾਕੀ ਜ਼ਖ਼ਮੀਆਂ ਨੂੰ ਬਿਹਤਰ ਇਲਾਜ ਲਈ ਪਟਿਆਲਾ ਭੇਜ ਦਿੱਤਾ ਗਿਆ। ਹਾਦਸੇ ਦੇ ਕਾਰਨਾਂ ਅਤੇ ਟੱਕਰ ਮਾਰਨ ਵਾਲੇ ਵਾਹਨ ਦੀ ਪਛਾਣ ਨੂੰ ਲੈ ਕੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।