ਖੁਸ਼ਹਾਲ ਪੰਜਾਬ ਮਹਾ ਰੈਲੀ ਲਈ ਵਿਸ਼ਾਲ ਕਾਫਲਾ ਰਵਾਨਾ : ਬਰਸਟ ਖੁਸ਼ਹਾਲ ਪੰਜਾਬ ਮਹਾ ਰੈਲੀ' ਲਈ ਵਿਸ਼ਾਲ ਕਾਫਲਾ ਰਵਾਨਾ: ਬਰਸਟ
Publish Date: Thu, 26 Nov 2026 05:37 PM (IST)
Updated Date: Thu, 26 Nov 2026 05:37 PM (IST)
ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ ਸਮਾਣਾ : ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਵਿਖੇ ਕਰਵਾਈ ਜਾ ਰਹੀ ‘ਖੁਸ਼ਹਾਲ ਪੰਜਾਬ ਮਹਾ ਰੈਲੀ’ ਵਿੱਚ ਸ਼ਮੂਲੀਅਤ ਕਰਨ ਲਈ ਹਲਕਾ ਸਮਾਣਾ ਤੋਂ ਗੱਡੀਆਂ ਦਾ ਵਿਸ਼ਾਲ ਕਾਫਲਾ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਰਵਾਨਾ ਹੋਇਆ। ਇਸ ਕਾਫਲੇ ਵਿੱਚ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ, ਪੰਚਾਇਤਾਂ, ਪਾਰਟੀ ਅਹੁਦੇਦਾਰਾਂ, ਵਲੰਟੀਅਰਾਂ ਅਤੇ ਇਲਾਕਾ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਜਨਮ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਦੀ ਆਵਾਜ਼ ਵਿੱਚੋਂ ਹੋਇਆ ਸੀ। ਉਨ੍ਹਾਂ ਕਿਹਾ ਕਿ ਪਾਰਟੀ ਨੇ ਦੇਸ਼ ਦੀ ਰਾਜਨੀਤੀ ਵਿੱਚ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ, ਸਿਹਤ, ਮੁਫ਼ਤ ਬਿਜਲੀ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੋਗਾ ਦੀ ਮਹਾ ਰੈਲੀ ਇਤਿਹਾਸਕ ਹੋਵੇਗੀ ਅਤੇ ਲੋਕਾਂ ਦਾ ਭਾਰੀ ਇਕੱਠ ਪਾਰਟੀ ਪ੍ਰਤੀ ਭਰੋਸੇ ਦਾ ਪ੍ਰਗਟਾਵਾ ਕਰੇਗਾ। ਇਸ ਮੌਕੇ ਤਰਲੋਚਨ ਸਿੰਘ ਰੱਖੜਾ, ਸੋਮੀ ਸਰਪੰਚ, ਅਮਰੀਕ ਸਿੰਘ, ਸ਼ਾਮ ਲਾਲ ਦੱਤ, ਹਜ਼ਾਰੀ ਲਾਲ ਜੋਹਰੀ, ਜਸਪਾਲ ਸਿੰਘ ਬੀਬੀਪੁਰ ਅਤੇ ਹੋਰ ਆਗੂ ਤੇ ਵਰਕਰ ਮੌਜੂਦ ਸਨ।