- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਰੱਖਿਅਤ ਬਚਪਨ ਅਭਿਆਨ ਤਹਿਤ ਸੈਂਕੜੇ ਅਧਿਆਪਕਾਂ ਨੂੰ ਪੋਕਸੋ ਐਕਟ ਸਬੰਧੀ ਦਿੱਤੀ ਸਿਖਲਾਈ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸੁਰੱਖਿਅਤ ਬਚਪਨ ਅਭਿਆਨ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਸੇਠੀ ਖੁਰਾਣਾ ਦੀ ਅਗਵਾਈ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾ ਦੀ ਦੇਖ-ਰੇਖ ਹੇਠ ਪੀਐੱਮ ਸ੍ਰੀ ਸਰਕਾਰੀ ਕੋਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ, ਪਾਸੀ ਰੋਡ ਪਟਿਆਲਾ ਵਿਖੇ ਵਿਸ਼ੇਸ਼ ਸਿਖਲਾਈ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਪੋਕਸੋ ਐਕਟ 2012 ਦੇ ਕਾਨੂੰਨੀ ਪ੍ਰਬੰਧਾਂ, ਬੱਚਿਆਂ ਨਾਲ ਹੋਣ ਵਾਲੇ ਸਰੀਰਕ ਤੇ ਜਿਨਸੀ ਸ਼ੋਸ਼ਣ ਦੀ ਪਛਾਣ, ਪੀੜਤ ਬੱਚਿਆਂ ਦੀ ਸੰਵੇਦਨਸ਼ੀਲਤਾ ਨਾਲ ਕਾਊਂਸਲਿੰਗ ਤੇ ਅਜਿਹੇ ਮਾਮਲਿਆਂ ਦੀ ਕਾਨੂੰਨੀ ਪ੍ਰਕਿਰਿਆ ਅਨੁਸਾਰ ਰਿਪੋਰਟਿੰਗ ਬਾਰੇ ਜਾਣਕਾਰੀ ਦੇਣਾ ਸੀ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਲੀਗਲ ਲਿਟਰੇਸੀ ਪ੍ਰੋਗਰਾਮ ਹੈੱਡਮਾਸਟਰ ਜਗਮੀਤ ਸਿੰਘ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ’ਚ ਸਕੂਲ ਗਾਈਡੈਂਸ ਕਾਊਂਸਲਰ ਵਜੋਂ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਨੂੰ ਵੱਖ-ਵੱਖ ਗਰੁੱਪਾਂ ਵਿੱਚ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਸਿਖਲਾਈ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਮਨਦੀਪ ਕੰਬੋਜ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਦੀ ਅਗਵਾਈ ਹੇਠ ਕਾਨੂੰਨੀ ਮਾਹਿਰਾਂ ਨੂੰ ਵਿਸ਼ੇਸ਼ ਤੌਰ