ਹੁਸਨਵੀਰ ਸਿੰਘ ਬਣੇ ਯੂਥ ਕਾਂਗਰਸ ਰਾਜਪੁਰਾ ਦੇ ਵਾਈਸ ਪ੍ਰਧਾਨ ਹੁਸਨਵੀਰ ਸਿੰਘ ਬਣੇ ਯੂਥ ਕਾਂਗਰਸ ਰਾਜਪੁਰਾ ਦੇ ਵਾਈਸ ਪ੍ਰਧਾਨ
Publish Date: Sun, 18 Oct 2026 06:01 PM (IST)
Updated Date: Sun, 18 Oct 2026 06:03 PM (IST)
ਫੋਟੋ 18ਪੀਟੀਐਲ: 20: ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਹਲਕਾ ਰਾਜਪੁਰਾ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਪਿੰਡ ਜੰਡੋਲੀ ਵਿਖੇ ਹੁਸਨਵੀਰ ਸਿੰਘ ਨੂੰ ਯੂਥ ਕਾਂਗਰਸ ਰਾਜਪੁਰਾ ਦਾ ਵਾਈਸ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਨਿਯੁਕਤੀ ਪੱਤਰ ਸੌਂਪਿਆ ਗਿਆ। ਇਸ ਮੌਕੇ ਹਰਦਿਆਲ ਸਿੰਘ ਕੰਬੋਜ ਨੇ ਹੁਸਨਵੀਰ ਸਿੰਘ ਸਮੇਤ ਹੋਰਨਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਪਿੰਡ ਵਾਸੀਆਂ ਨਾਲ ਅਹਿਮ ਵਿਚਾਰ-ਵਟਾਂਦਰਾ ਕਰਦਿਆਂ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਵੱਲੋਂ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਹਲਕੇ ਦੇ ਪਿੰਡਾਂ ਨੂੰ ਅਣਗੌਲਿਆ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕ ਟੁੱਟੀਆਂ ਸੜਕਾਂ, ਸੀਵਰੇਜ ਦੀ ਮਾੜੀ ਵਿਵਸਥਾ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਦੌਰਾਨ ਪਾਰਟੀ ਦੀ ਮਜ਼ਬੂਤੀ ਅਤੇ ਲੋਕਾਂ ਦੇ ਹੱਕਾਂ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਵੀ ਲਿਆ ਗਿਆ। ਇਸ ਮੌਕੇ ਯੂਥ ਕਾਂਗਰਸ ਰਾਜਪੁਰਾ ਦਿਹਾਤੀ ਦੇ ਪ੍ਰਧਾਨ ਨਵਦੀਪ ਸਿੰਘ ਨਵੀ, ਗੁਰਪ੍ਰੀਤ ਸਿੰਘ ਜੰਡੋਲੀ, ਬੂਟਾ ਸਿੰਘ ਖਰਾਜਪੁਰ, ਚੇਅਰਮੈਨ ਮਲਕੀਤ ਸਿੰਘ ਉੱਪਲਹੇੜੀ ਸਮੇਤ ਪਿੰਡ ਜੰਡੋਲੀ ਦੇ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।