ਇਲਿਆਸ ਜੁਬੈਰੀ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ’ਚ ਸ਼ਾਮਲ ਇਲਿਆਸ ਜੁਬੈਰੀ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ’ਚ ਸ਼ਾਮਲ
Publish Date: Sun, 05 Jul 2026 05:14 PM (IST)
Updated Date: Mon, 06 Jul 2026 04:03 AM (IST)
ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ, ਮਾਲੇਰਕੋਟਲਾ : ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਲਸੋਈ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਖਾਲਸਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪਰਮਜੀਤ ਸਿੰਘ ਜੌਹਲ ਤੇ ਅਮਰਜੀਤ ਸਿੰਘ ਬਨਚਿੜੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਦੌਰਾਨ ਸਾਬਕਾ ਐੱਮਸੀ ਇਲਿਆਸ ਜੁਬੈਰੀ ਆਪਣੇ ਸਾਥੀਆਂ ਸਮੇਤ ਵਾਰਿਸ ਪੰਜਾਬ ਪਾਰਟੀ ’ਚ ਸ਼ਾਮਲ ਹੋਏ, ਜਿਨ੍ਹਾਂ ਦਾ ਆਗੂਆਂ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਤਰਸੇਮ ਸਿੰਘ ਖਾਲਸਾ ਨੇ ਕਿਹਾ ਕਿ ਵਾਰਿਸ ਪੰਜਾਬ ਪਾਰਟੀ ਪੰਜਾਬ ਦੇ ਹੱਕਾਂ, ਹਿੱਤਾਂ ਤੇ ਸੂਬੇ ਦੀ ਬਿਹਤਰੀ ਲਈ ਕੰਮ ਕਰਨ ਲਈ ਵਚਨਬੱਧ ਹੈ। ਪੰਜਾਬ ਨੂੰ ਲੰਬੇ ਸਮੇਂ ਤੋਂ ਰਾਜਨੀਤਿਕ ਤੇ ਆਰਥਿਕ ਤੌਰ ’ਤੇ ਨੁਕਸਾਨ ਪਹੁੰਚਾਇਆ ਗਿਆ ਹੈ ਤੇ ਸੂਬੇ ਵਿੱਚ ਫਿਰਕੂ ਮਾਹੌਲ ਬਣਾਉਣ ਦੀਆਂ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹਮੇਸ਼ਾ ਭਾਈਚਾਰਕ ਸਾਂਝ ਨੂੰ ਕਾਇਮ ਰੱਖਦੇ ਆਏ ਹਨ ਅਤੇ ਇੱਥੇ ਫਿਰਕਾਪ੍ਰਸਤੀ ਤਾਂ ਮਾਹੌਲ ਪੈਦਾ ਹੋਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿਹਾ ਕਿ ਉਹ ਪਾਰਟੀ ਦੀਆਂ ਮੂਲ ਭਾਵਨਾਵਾਂ ਪੰਥ ਅਤੇ ਪੰਜਾਬ ਦੀ ਬਿਹਤਰੀ ਉਸਦੇ ਅਨੁਸਾਰ ਜਿਹੜਾ ਵਿਅਕਤੀ ਉਸ ਦੀ ਕਸਵੱਟੀ ’ਤੇ ਖਰਾ ਉਤਰੇਗਾ, ਉਸਨੂੰ ਹੀ ਟਿਕਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲੰਬੇ ਸਮੇਂ ਤੋਂ ਨਾ ਹੋਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀ ਦਖ਼ਲਅੰਦਾਜ਼ੀ ਕਾਰਨ ਇਹ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ। ਪੰਜਾਬ ਵਿੱਚ ਨੌਜਵਾਨ ਨਸ਼ਿਆਂ ਦੀ ਮਾਰ ਝੱਲ ਰਹੇ ਹਨ ਅਤੇ ਧਰਮ ਪਰਿਵਰਤਨ ਵਰਗੇ ਮੁੱਦੇ ਵੀ ਗੰਭੀਰ ਹਨ, ਜਿਨ੍ਹਾਂ ਵੱਲ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਲੋਕਾਂ ਨੇ ਭਾਰੀ ਸਮਰਥਨ ਨਾਲ ਸੰਸਦ ਮੈਂਬਰ ਚੁਣ ਕੇ ਆਪਣਾ ਵਿਸ਼ਵਾਸ ਜਤਾਇਆ ਹੈ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਅਕਾਲੀ ਲੀਡਰਸ਼ਿਪ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਬਾਦਲਾਂ ਦੇ ਗੁਨਾਹ ਬਖਸ਼ਣ ਯੋਗ ਨਹੀਂ, ਜਿਨਾਂ ਨੇ ਆਪਣੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਪੰਥ ਵਿਰੋਧੀ ਅਤੇ ਲੋਕ ਵਿਰੋਧੀ ਫ਼ੈਸਲੇ ਲਏ , ਜਿਨ੍ਹਾਂ ਨੂੰ ਲੋਕ ਕਦੇ ਨਹੀਂ ਭੁੱਲਣਗੇ। ਇਸ ਮੌਕੇ ਸੀਨੀਅਰ ਆਗੂ ਬਿੱਟੂ ਚੌਹਾਨ ਵੀ ਆਗੂ ਹਾਜ਼ਰ ਸਨ।