- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂਦੁਆਰਾ ਰੋੜੀ ਸਾਹਿਬ ਚਹਿਲ ਵੱਲੋਂ ਨਗਰ ਕੀਰਤਨ ਸਬੰਧੀ ਅਹਿਮ ਮੀਟਿੰਗ

ਮਹਿੰਦਰਪਾਲ ਬੱਬੀ, ਪੰਜਾਬੀ ਜਾਗਰਣ ਭਾਦਸੋਂ : ਗੁਰਦੁਆਰਾ ਰੋੜੀ ਸਾਹਿਬ ਚਹਿਲ ਵਿਖੇ ਟਰੱਸਟ ਦੇ ਪ੍ਰਧਾਨ ਰਣਧੀਰ ਸਿੰਘ ਢੀਂਡਸਾ ਦੀ ਪ੍ਰਧਾਨਗੀ ’ਚ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 12 ਦਸੰਬਰ ਨੂੰ ਸਜਾਏ ਜਾਣ ਵਾਲੇ ਮਹਾਨ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਗੁਰਦੁਆਰਾ ਰੋੜੀ ਸਾਹਿਬ ਟਰੱਸਟ ਦੇ ਪ੍ਰਬੰਧਕਾਂ ਤੇ ਇਲਾਕਾ ਵਾਸੀ ਸੰਗਤਾਂ ਦੀ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਉਪਰੰਤ ਗੁਰਦੁਆਰਾ ਰੋੜੀ ਸਾਹਿਬ ਟਰੱਸਟ ਚਹਿਲ ਦੇ ਪ੍ਰਧਾਨ ਤੇ ਅਹੁਦੇਦਾਰਾਂ ਨੇ ਦੱਸਿਆ ਕਿ ਸਮੂਹ ਇਲਾਕਾ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਇਹ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਵੇਰੇ 9:30 ਵਜੇ ਗੁਰਦੁਆਰਾ ਰੋੜੀ ਸਾਹਿਬ, ਚਹਿਲ ਤੋਂ ਆਰੰਭ ਹੋਵੇਗਾ। ਵਿਚਾਰ-ਵਟਾਂਦਰੇ ਉਪਰੰਤ ਨਗਰ ਕੀਰਤਨ ਦੇ ਰੂਟ ਅਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਗਿਆ। ਇਹ ਨਗਰ ਕੀਰਤਨ ਪਿੰਡ ਚਹਿਲ ਅੱਡਾ, ਗੁਰਦੁਆਰਾ ਨਾਨਕਸਰ ਸਾਹਿਬ ਚਹਿਲ, ਪਿੰਡ ਚਹਿਲ ਦੀ ਫਿਰਨੀ, ਗੁਰਦੁਆਰਾ ਭਗਤ ਧੰਨਾ ਜੀ, ਦਰਗਾਪੁਰ ਕਲੋਨੀਆਂ, ਦਰਗਾਪੁਰ, ਘੁੰਡਰ, ਖਨੌੜਾ, ਫਤਿਹਪੁਰ ਕੋਠੇ, ਅਕਾਲਗੜ੍ਹ ਅਤੇ ਫਰੀਦਪੁਰ ਤੋਂ ਹੁੰਦਾ ਹੋਇਆ ਸ਼ਾਮ 4:00 ਵਜੇ ਵਾਪਸ ਗੁਰਦੁਆਰਾ ਰੋੜੀ ਸਾਹਿਬ, ਚਹਿਲ ਵਿਖੇ ਸੰਪੂਰਨ ਹੋਵੇਗਾ।