ਮਕਾਨ ਮਾਲਕਾਂ ਲਈ ਅਹਿਮ ਖ਼ਬਰ ! ਕਿਰਾਏਦਾਰ ਰੱਖਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਇਹ ਹੁਕਮ
ਜ਼ਿਲ੍ਹਾ ਪਟਿਆਲਾ ’ਚ ਰੋਜ਼ਾਨਾ ਚੋਰੀਆਂ ਅਤੇ ਹੋਰ ਜ਼ੁਰਮ ਦੀਆਂ ਵਾਰਦਾਤਾਂ ਨੂੰ ਦੇਖਦਿਆਂ ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮਿਉਂਸੀਪਲ ਕਮੇਟੀਆਂ, ਨਗਰ ਪੰਚਾਇਤਾਂ ਤੇ ਪਿੰਡਾਂ ਦੀਆਂ ਪੰਚਾਇਤਾਂ ’ਤੇ ਅਧਾਰਿਤ ਖੇਤਰ ’ਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ ’ਚ ਕਿਰਾਏਦਾਰ, ਨੌਕਰ ਜਾਂ ਪੇਇੰਗ ਗੈਸਟ ਰੱਖੇਗਾ ਤਾਂ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ ’ਚ ਦਰਜ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।
Publish Date: Sun, 07 Dec 2025 01:11 PM (IST)
Updated Date: Sun, 07 Dec 2025 01:54 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ। ਜ਼ਿਲ੍ਹਾ ਪਟਿਆਲਾ ’ਚ ਰੋਜ਼ਾਨਾ ਚੋਰੀਆਂ ਅਤੇ ਹੋਰ ਜ਼ੁਰਮ ਦੀਆਂ ਵਾਰਦਾਤਾਂ ਨੂੰ ਦੇਖਦਿਆਂ ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮਿਉਂਸੀਪਲ ਕਮੇਟੀਆਂ, ਨਗਰ ਪੰਚਾਇਤਾਂ ਤੇ ਪਿੰਡਾਂ ਦੀਆਂ ਪੰਚਾਇਤਾਂ ’ਤੇ ਅਧਾਰਿਤ ਖੇਤਰ ’ਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ ’ਚ ਕਿਰਾਏਦਾਰ, ਨੌਕਰ ਜਾਂ ਪੇਇੰਗ ਗੈਸਟ ਰੱਖੇਗਾ ਤਾਂ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ ’ਚ ਦਰਜ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਟਿਆਲਾ, ਚੰਡੀਗੜ੍ਹ ਅਤੇ ਹਰਿਆਣਾ ਦੇ ਨਜ਼ਦੀਕ ਹੋਣ ਕਾਰਨ ਅਤੇ ਇੱਥੇ ਇੰਡਸਟਰੀ ਹੋਣ ਕਰ ਕੇ ਦੂਜੇ ਸੂਬਿਆਂ ਤੋਂ ਵਿਦਿਆਰਥੀ, ਸਿਖਿਆਰਥੀ ਅਤੇ ਵੱਖ-ਵੱਖ ਕਿੱਤਿਆਂ, ਕਾਰੋਬਾਰਾਂ ਨਾਲ ਸਬੰਧਤ ਵਿਅਕਤੀ ਬਤੌਰ ਪੇਇੰਗ ਗੈਸਟ ਤੇ ਕਾਲ ਸੈਂਟਰਾਂ ’ਚ ਸਰਵਿਸ ਕਰ ਰਹੇ ਕਰਮਚਾਰੀ ਵੀ ਕਿਰਾਏ ’ਤੇ ਰਹਿ ਰਹੇ ਹਨ, ਇਨ੍ਹਾਂ ਵਿਚੋਂ ਕਈ ਵਿਅਕਤੀ ਵਾਰਦਾਤ ਕਰਨ ਤੋਂ ਬਾਅਦ ਵਾਪਸ ਚਲੇ ਜਾਂਦੇ ਹਨ ਅਤੇ ਉਨ੍ਹਾਂ ਨੂੰ ਲੱਭਣਾ ਮੁਸ਼ਕਲ ਹੋ ਜਾਂਦਾ ਹੈ। ਇਸ ਕਾਰਨ ਇਹ ਹੁਕਮ ਜਾਰੀ ਕੀਤੇ ਗਏ ਹਨ। ਏ.ਡੀ.ਸੀ. ਨੇ ਕਿਹਾ ਕਿ ਇਹ ਹੁਕਮ 6 ਦਸੰਬਰ ਤੋਂ 5 ਫਰਵਰੀ 2026 ਤਕ ਲਾਗੂ ਰਹੇਗਾ।