ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਇਸ ਦਿਨ ਤੋਂ ਸ਼ੁਰੂ ਹੋਵੇਗਾ ਚੱਕਾ ਜਾਮ
ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵੱਲੋਂ ਸਰਕਾਰ ਖਿਲਾਫ ਮੁੜ ਤੋਂ ਮੋਰਚਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਇਸ ਦੌਰਾਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵੱਲੋਂ ਬੱਸਾਂ ਦਾ ਚੱਕਾ ਜਾਮ ਕਰਕੇ ਰੋਸ਼ ਪ੍ਰਦਰਸਨ ਦੀ ਬਿਗੁਲ ਬਜਾ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੇ ਸੀਨੀ. ਮੀਤ ਪ੍ਰਧਾਨ ਹਰਕੇਸ ਕੁਮਾਰ ਵਿੱਕੀ ਨੇ ਆਖਿਆ ਕਿ ਸਰਕਾਰ ਵੱਲੋਂ ਲਗਾਤਾਰ ਮੁਲਾਜ਼ਮਾਂ ਦੀਆਂ ਮੰਗਾ ਨਜ਼ਰ ਅੰਦਾਜ ਕਰਕੇ ਵਿਭਾਗਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ ਅਤੇ ਸ਼ਘੰਰਸ਼ ਕਰਦੇ ਮੁਲਾਜ਼ਮਾਂ ’ਤੇ ਨਜਾਇਜ਼ ਪਰਚੇ ਦਰਜ ਕਰਕੇ ਜੇਲਾਂ ਵਿੱਚ ਬੰਦ ਕੀਤਾ ਹੋਇਆ ਹੈ।
Publish Date: Tue, 09 Jun 2026 04:07 PM (IST)
Updated Date: Tue, 09 Jun 2026 04:10 PM (IST)

ਪਰਗਟ ਸਿੰਘ, ਪੰਜਾਬੀ ਜਾਗਰਣ, ਪਟਿਆਲਾ - ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵੱਲੋਂ ਸਰਕਾਰ ਖਿਲਾਫ ਮੁੜ ਤੋਂ ਮੋਰਚਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਇਸ ਦੌਰਾਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵੱਲੋਂ ਬੱਸਾਂ ਦਾ ਚੱਕਾ ਜਾਮ ਕਰਕੇ ਰੋਸ਼ ਪ੍ਰਦਰਸਨ ਦੀ ਬਿਗੁਲ ਬਜਾ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੇ ਸੀਨੀ. ਮੀਤ ਪ੍ਰਧਾਨ ਹਰਕੇਸ ਕੁਮਾਰ ਵਿੱਕੀ ਨੇ ਆਖਿਆ ਕਿ ਸਰਕਾਰ ਵੱਲੋਂ ਲਗਾਤਾਰ ਮੁਲਾਜ਼ਮਾਂ ਦੀਆਂ ਮੰਗਾ ਨਜ਼ਰ ਅੰਦਾਜ ਕਰਕੇ ਵਿਭਾਗਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ ਅਤੇ ਸ਼ਘੰਰਸ਼ ਕਰਦੇ ਮੁਲਾਜ਼ਮਾਂ ’ਤੇ ਨਜਾਇਜ਼ ਪਰਚੇ ਦਰਜ ਕਰਕੇ ਜੇਲਾਂ ਵਿੱਚ ਬੰਦ ਕੀਤਾ ਹੋਇਆ ਹੈ।
ਚਾਰ ਸਾਲ ਤੋ ਵੱਧ ਸਮਾ ਬੀਤ ਜਾਣ ਦੇ ਬਾਵਜੂਦ ਇੱਕ ਵੀ ਸਰਕਾਰੀ ਬੱਸ ਨਹੀ ਪਾਈ ਗਈ ਅਤੇ ਇੱਕ ਵੀ ਮੁਲਾਜ਼ਮ ਪੱਕਾ ਨਹੀ ਕੀਤਾ ਗਿਆ, ਜਿਸ ਦੇ ਰੋਸ ਵਿੱਚ ਜਥੇਬੰਦੀ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਤੁਰੰਤ 09 ਜੂਨ 2026 ਤੋ ਪੰਜਾਬ ਰੋਡਵੇਜ਼ ਪਨਬਸ ਦਾ ਚੱਕਾ ਜਾਮ ਕਰਕੇ ਹੜਤਾਲ ਸ਼ੁਰੂ ਕਰਕੇ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਹੈ ਅਤੇ ਮਿਤੀ 10 ਜੂਨ 2026 ਨੂੰ 12 ਵਜੇ ਤੋ ਬਾਅਦ ਦੁਪਹਿਰ ਤੋ ਪੀ ਆਰ ਟੀ ਸੀ ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ ਪੰਜਾਬ ਪੱਧਰੀ ਰੋਸ ਪ੍ਰਦਰਸ਼ਨ ਸਮੇਤ ਸ਼ਘੰਰਸ਼ ਸ਼ੁਰੂ ਕੀਤਾ ਜਾਵੇਗਾ ਅਤੇ ਮਿਤੀ 11 ਜੂਨ 2026 ਨੂੰ ਮੁੱਖ ਮੰਤਰੀ ਪੰਜਾਬ ਦੀ ਰਹਾਇਸ਼ ਚੰਡੀਗੜ੍ਹ ਵਿਖੇ ਧਰਨਾ ਦਿੱਤਾ ਜਾਵੇਗਾ।