ਹਰਿੰਦਰ ਸ਼ਾਰਦਾ, ਪਟਿਆਲਾ : ਜ਼ਿਲ੍ਹਾ ਪਟਿਆਲਾ 'ਚ ਕੋਰੋਨਾ ਦੇ 46 ਪਾਜ਼ੇਟਿਵ ਕੇਸ ਸਾਹਮਣੇ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਵਿੱਚ ਕੁੱਲ ਕੇਸਾਂ ਦੀ ਗਿਣਤੀ 486 ਹੋ ਗਈ ਹੈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਲੰਘੀ ਰਾਤ ਪ੍ਰਾਪਤ ਹੋਈਆਂ ਰਿਪੋਰਟਾਂ 'ਚ ਹੁਣ ਤਕ 46 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਨ੍ਹਾਂ 'ਚ ਪਟਿਆਲਾ ਸਿਟੀ 'ਚ 35 ਕੇਸ, ਰਾਜਪੁਰਾ 'ਚ 1, ਸਮਾਣਾ 'ਚ 3, 1 ਨਗਰ ਨਿਗਮ ਅਧਿਕਾਰੀ ਅਤੇ 6 ਹੋਰ ਕੇਸ ਪਾਜ਼ੇਟਿਵ ਪਾਏ ਗਏ ਹਨ। ਇਸ ਉਪਰੰਤ ਹਰਕਤ ਵਿੱਚ ਆਉਂਦਿਆਂ ਸਿਹਤ ਵਿਭਾਗ ਦੀਆਂ ਰੈਪਿਡ ਰਿਸਪਾਂਸ ਟੀਮਾਂ ਵੱਲੋਂ ਪੀੜਤ ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੋਵਿਡ ਕੇਅਰ ਸੈਂਟਰ ਤੇ ਆਈਸੋਲੇਸ਼ਨ ਵਾਰਡ ਵਿੱਚ ਸ਼ਿਫਟ ਕਰਨ ਦੀ ਪ੍ਰਕਿਰਿਆ ਆਰੰਭ ਦਿੱਤੀ ਹੈ। ਉੱਥੇ ਹੀ ਦੂਸਰੇ ਪਾਸੇ ਪੀੜ੍ਹਤ ਵਿਅਕਤੀਆਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਦੀ ਕੰਟਰੈਕਟ ਟ੍ਰੇਸਿਗ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੀ ਪੁਸ਼ਟੀ ਪਟਿਆਲਾ ਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਵੱਲੋਂ ਕੀਤੀ ਗਈ ਹੈ।

ਇਸਤੋਂ ਇਲਾਵਾ ਜਾਣਕਾਰੀ ਮਿਲੀ ਹੈ ਕਿ ਨਗਰ ਨਿਗਮ ਪਟਿਆਲਾ ਦਾ ਇੱਕ ਅਧਿਕਾਰੀ ਵੀ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਇਸ ਕਰਕੇ ਨਗਰ ਨਿਗਮ ਦਫਤਰ ਬੰਦ ਕਰ ਦਿੱਤਾ ਗਿਆ ਹੈ ਤੇ ਸੈਨੀਟਾਈਜ਼ੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ।

Posted By: Ramanjit Kaur