- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮਾਣਾ ਮੰਡੀ ਵਿੱਚ ਸਟੀਲ ਕਵਰ ਸ਼ੈੱਡ ਦਾ ਉਦਘਾਟਨ

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਮਾਰਕੀਟ ਕਮੇਟੀ ਸਮਾਣਾ ਅਧੀਨ ਆਉਂਦੀ ਸਬਜ਼ੀ ਮੰਡੀ ਵਿਖੇ ਨਵੇਂ ਬਣਾਏ ਗਏ 100×260 ਫੁੱਟ ਦੇ ਸਟੀਲ ਕਵਰ ਸ਼ੈੱਡ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸਮਾਗਮ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਸਰਦਾਰਨੀ ਹਰਪਾਲ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਹਰਪਾਲ ਕੌਰ ਨੇ ਸਮਾਣਾ ਮੰਡੀ ’ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ। ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਖਰਾਬ ਮੌਸਮ ਦੌਰਾਨ ਸਬਜ਼ੀਆਂ ਅਤੇ ਫਲਾਂ ਨੂੰ ਨੁਕਸਾਨ ਤੋਂ ਬਚਾਉਣ ਤੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਇਹ ਸ਼ੈੱਡ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੰਡੀ ਦੀਆਂ ਅੰਦਰੂਨੀ ਸੜਕਾਂ ਦਾ ਨਿਰਮਾਣ ਕਰਵਾਇਆ ਜਾ ਚੁੱਕਾ ਹੈ ਤੇ ਰੂਫਟਾਪ ਸੋਲਰ ਪਾਵਰ ਪਲਾਂਟ ਲਗਾਉਣ ਦਾ ਕੰਮ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੰਡੀਆਂ ਦੇ ਆਧੁਨਿਕੀਕਰਨ ਤੇ ਕਿਸਾਨਾਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸ ਮੌਕੇ ਸਤਨਾਮ ਸਿੰਘ ਚੀਮਾ ਪ੍ਰਧਾਨ ਸਬਜ਼ੀ ਮੰਡੀ, ਨਰਿੰਦਰ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਰਾਣਾ ਵਿਰਕ ਬਲਾਕ ਸੰਮਤੀ ਮੈਂਬਰ, ਬਲਜਿੰਦਰ ਸਿੰਘ ਪਹਾੜਪੁਰ ਬਲਾਕ ਸੰਮਤੀ ਮੈਂਬਰ, ਕਮਲਜੀਤ ਸਿੰਘ ਪ੍ਰਧਾਨ ਸਰਪੰਚ ਯੂਨੀਅਨ ਬਲਾਕ ਸਮਾਣਾ, ਤਰਲੋਚਨ ਸਿੰਘ ਪ੍ਰਧਾਨ ਸਰਪੰਚ ਯੂਨੀਅਨ ਬਲਾਕ ਪਟਿਆਲਾ, ਸੋਨੂੰ ਸਰਪੰਚ ਗੁਰੂ ਨਾਨਕ ਨਗਰ, ਪਰਗਟ ਸਿੰਘ ਸਰਪੰਚ ਢਕੜੱਬਾ, ਕੁਲਜੀਤ ਸਿੰਘ ਸਰਪੰਚ ਰੰਧਾਵਾ, ਗੁਰਵਿੰਦਰ ਸਿੰਘ ਸਰਪੰਚ ਕਾਕੜਾ, ਪਰਗਟ ਸਿੰਘ ਸਰਪੰਚ ਚੁਤੈਹਰਾ, ਅਮਰੀਕ ਸਿੰਘ ਸਰਪੰਚ ਕਕਰਾਲਾ, ਗੁਰਵਿੰਦਰ ਸਿੰਘ ਸਰਪੰਚ ਸੈਣੀ ਮਾਜਰਾ, ਲਖਵਿੰਦਰ ਸਿੰਘ ਲਲੋਛੀ, ਰਾਜਪਾਲ ਸਿੰਘ ਸਮੇਤ ਇਲਾਕਾ ਨਿਵਾਸੀ ਮੋਜੂਦ ਰਹੇ।