- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਅਰਬਨ ਅਸਟੇਟ ਦੇ ਇੰਚਾਰਜ ਇੰਸਪੈਕਟਰ ਗੁਰਪ੍ਰੀਤ ਸਿੰਘ ਸਮਰਾਓ ਨੇ ਚਲਾਨ ਪੇਸ਼ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਵਿੱਚ ਨਾਮਜ਼ਦ ਕਿਸੇ ਵੀ ਅਧਿਕਾਰੀ ਦੀ ਅਜੇ ਤੱਕ ਗ੍ਰਿਫ਼ਤਾਰੀ ਨਹੀਂ ਹੋਈ। ਸੂਤਰਾਂ ਮੁਤਾਬਕ ਸਬੰਧਤ ਅਧਿਕਾਰੀਆਂ ਵੱਲੋਂ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀਆਂ ਵੀ ਦਾਇਰ ਕੀਤੀਆਂ ਗਈਆਂ ਹਨ।

ਨਵਦੀਪ ਢੀਂਗਰਾ, ਪੰਜਾਬੀ ਜਾਗਰਣ, ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ‘ਗੁਰਸ਼ਬਦ ਰਤਨਾਕਰ ਮਹਾਨ ਕੋਸ਼’ ਦੀਆਂ ਕਾਪੀਆਂ ਨੂੰ ਕਥਿਤ ਤੌਰ ’ਤੇ ਗਲਤ ਢੰਗ ਨਾਲ ਨਸ਼ਟ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਯੂਨੀਵਰਸਿਟੀ ਦੇ ਵਾਇਸ ਚਾਂਸਲਰ, ਰਜਿਸਟਰਾਰ, ਡੀਨ ਅਤੇ ਪਬਲੀਕੇਸ਼ਨ ਬਿਊਰੋ ਦੇ ਇੰਚਾਰਜ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਸ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ।
ਥਾਣਾ ਅਰਬਨ ਅਸਟੇਟ ਦੇ ਇੰਚਾਰਜ ਇੰਸਪੈਕਟਰ ਗੁਰਪ੍ਰੀਤ ਸਿੰਘ ਸਮਰਾਓ ਨੇ ਚਲਾਨ ਪੇਸ਼ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਵਿੱਚ ਨਾਮਜ਼ਦ ਕਿਸੇ ਵੀ ਅਧਿਕਾਰੀ ਦੀ ਅਜੇ ਤੱਕ ਗ੍ਰਿਫ਼ਤਾਰੀ ਨਹੀਂ ਹੋਈ। ਸੂਤਰਾਂ ਮੁਤਾਬਕ ਸਬੰਧਤ ਅਧਿਕਾਰੀਆਂ ਵੱਲੋਂ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀਆਂ ਵੀ ਦਾਇਰ ਕੀਤੀਆਂ ਗਈਆਂ ਹਨ।
ਜਾਣਕਾਰੀ ਅਨੁਸਾਰ ਯੂਨੀਵਰਸਿਟੀ ਨੇ ਸਾਲ 2017 ਵਿੱਚ ਭਾਈ ਕਾਨ੍ਹ ਸਿੰਘ ਨਾਭਾ ਰਚਿਤ ‘ਮਹਾਨ ਕੋਸ਼’ ਦੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਸੰਸਕਰਣ ਮੁੜ ਪ੍ਰਕਾਸ਼ਿਤ ਕੀਤੇ ਸਨ। ਬਾਅਦ ਵਿੱਚ ਇਨ੍ਹਾਂ ਵਿੱਚ ਤਰੁੱਟੀਆਂ ਹੋਣ ਦੇ ਦੋਸ਼ ਲੱਗੇ ਅਤੇ ਅਦਾਲਤ ਵੱਲੋਂ ਵਿਕਰੀ ’ਤੇ ਰੋਕ ਲਾ ਦਿੱਤੀ ਗਈ। ਇਸ ਤੋਂ ਬਾਅਦ ਕਰੀਬ 15 ਹਜ਼ਾਰ ਕਾਪੀਆਂ ਨਸ਼ਟ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ।
ਅਗਸਤ 2025 ਵਿੱਚ ਯੂਨੀਵਰਸਿਟੀ ਕੈਂਪਸ ਅੰਦਰ ਜੇਸੀਬੀ ਮਸ਼ੀਨਾਂ ਨਾਲ ਖੱਡੇ ਖੋਦ ਕੇ ਮਹਾਨ ਕੋਸ਼ ਦੀਆਂ ਕਾਪੀਆਂ ਨੂੰ ਮਿੱਟੀ ਅਤੇ ਪਾਣੀ ਵਿੱਚ ਦੱਬਣ ਦੇ ਦੋਸ਼ ਲੱਗੇ ਸਨ। ਵਿਦਿਆਰਥੀ ਜਥੇਬੰਦੀਆਂ ਨੇ ਇਸ ਦਾ ਵਿਰੋਧ ਕਰਦਿਆਂ ਧਰਨਾ ਦਿੱਤਾ, ਜਿਸ ਮਗਰੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਗਿਆ ਸੀ।
ਘਟਨਾ ਤੋਂ ਬਾਅਦ ਯੂਨੀਵਰਸਿਟੀ ਨੇ ਕੁਝ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਸੀ ਅਤੇ ਵਾਇਸ ਚਾਂਸਲਰ ਨੇ ਸਿੱਖ ਕੌਮ ਤੋਂ ਜਨਤਕ ਮੁਆਫ਼ੀ ਵੀ ਮੰਗੀ ਸੀ। ਇਸ ਦੇ ਬਾਵਜੂਦ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਜਾਰੀ ਹੈ ਅਤੇ ਹੁਣ ਅਦਾਲਤ ਵਿੱਚ ਇਸ ਦੀ ਸੁਣਵਾਈ ਅਗਲੇ ਪੜਾਅ ਵਿੱਚ ਦਾਖ਼ਲ ਹੋ ਗਈ ਹੈ।