- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਆਜ਼ਾਦੀ ਦਿਹਾੜੇ-2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਪਣੇ ਤੂਫਾਨੀ ਦੌਰੇ ਦੇ ਦੂਜੇ ਲਗਾਤਾਰ ਦਿਨ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਐਸ.ਏ.ਐਸ. ਨਗਰ ਅਤੇ ਪਟਿਆਲਾ ਦਾ ਦੌਰਾ ਕੀਤਾ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਆਜ਼ਾਦੀ ਦਿਹਾੜੇ-2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਪਣੇ ਤੂਫਾਨੀ ਦੌਰੇ ਦੇ ਦੂਜੇ ਲਗਾਤਾਰ ਦਿਨ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਐੱਸਏਐੱਸ ਨਗਰ ਅਤੇ ਪਟਿਆਲਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸੀਨੀਅਰ ਅਧਿਕਾਰੀਆਂ ਅਤੇ ਫੀਲਡ ਅਮਲੇ ਨਾਲ ਰੇਂਜ ਪੱਧਰੀ ਕਾਨੂੰਨ ਅਤੇ ਵਿਵਸਥਾ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ।
ਡੀਜੀਪੀ ਨੇ ਖਤਰੇ ਦੇ ਅੰਦੇਸ਼ੇ, ਅੱਤਵਾਦ-ਵਿਰੋਧੀ ਤਿਆਰੀਆਂ, ਸਮਾਗਮ ਵਾਲੀਆਂ ਥਾਵਾਂ ਦੀ ਸੁਰੱਖਿਆ ਅਤੇ ਸੂਬੇ ਭਰ ਵਿੱਚ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਬਣਾਏ ਰੱਖਣ 'ਤੇ ਜ਼ੋਰ ਦਿੰਦਿਆਂ ਕਾਰਜਕਾਰੀ ਨਿਰਦੇਸ਼ ਜਾਰੀ ਕੀਤੇ।
ਆਪਣੇ ਦੂਜੇ ਦਿਨ ਦੇ ਦੌਰੇ ਦੀ ਸ਼ੁਰੂਆਤ ਐੱਸਏਐੱਸ ਨਗਰ ਤੋਂ ਕਰਦਿਆਂ, ਡੀਜੀਪੀ ਗੌਰਵ ਯਾਦਵ ਨੇ ਰੂਪਨਗਰ ਰੇਂਜ ਦੇ ਅਧਿਕਾਰੀਆਂ ਨਾਲ ਇੱਕ ਸਮੁੱਚੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਐੱਸਏਐੱਸ ਨਗਰ, ਰੂਪਨਗਰ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਸ਼ਾਮਲ ਸਨ। ਮੀਟਿੰਗ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਬਣਾਏ ਰੱਖਣ, ਪੁਲਿਸ ਦੀ ਚੌਕਸੀ ਵਧਾਉਣ ਅਤੇ ਕਿਸੇ ਵੀ ਉਭਰ ਰਹੀ ਚੁਣੌਤੀ ਦਾ ਤੁਰੰਤ ਤੇ ਫੈਸਲਾਕੁੰਨ ਜਵਾਬ ਦੇਣ ਦੇ ਨਿਰਦੇਸ਼ ਦਿੱਤੇ।
ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਨੇ ਉਨ੍ਹਾਂ ਦੇ ਸੁਝਾਅ ਸੁਣੇ ਅਤੇ ਉਨ੍ਹਾਂ ਨੂੰ ਅਲਰਟ, ਆਤਮ-ਵਿਸ਼ਵਾਸ ਨਾਲ ਭਰਪੂਰ ਅਤੇ ਆਪਣੀਆਂ ਜ਼ਿੰਮੇਵਾਰੀਆਂ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਰਹਿਣ ਲਈ ਪ੍ਰੇਰਿਤ ਕੀਤਾ।
ਐੱਸਏਐੱਸ ਨਗਰ ਦੌਰੇ ਤੋਂ ਬਾਅਦ ਡੀਜੀਪੀ ਪਟਿਆਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਪਟਿਆਲਾ ਰੇਂਜ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਸੁਰੱਖਿਆ ਸਮੀਖਿਆ ਮੀਟਿੰਗ ਕੀਤੀ, ਜਿਸ ਵਿੱਚ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਜ਼ਿਲ੍ਹੇ ਸ਼ਾਮਲ ਸਨ।
ਗੱਲਬਾਤ ਦੌਰਾਨ ਮੁੱਖ ਸਮਾਗਮ ਵਾਲੀਆਂ ਥਾਵਾਂ 'ਤੇ ਮਜ਼ਬੂਤ ਸੁਰੱਖਿਆ ਘੇਰਾ ਤਾਇਨਾਤ ਕਰਨ ਦੀ ਸੂਝ-ਬੂਝ ਨਾਲ ਯੋਜਨਾਬੰਦੀ ਕਰਨ ਅਤੇ ਭਾਈਚਾਰਕ ਸਾਂਝ ਨੂੰ ਵਧਾਉਣ 'ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ।
ਐੱਸਐੱਚਓਜ਼ ਅਤੇ ਫੀਲਡ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਉਨ੍ਹਾਂ ਨੂੰ ਉੱਚ ਪੱਧਰੀ ਚੌਕਸੀ ਬਣਾਏ ਰੱਖਣ, ਜਨਤਕ ਰਾਬਤੇ ਨੂੰ ਮਜ਼ਬੂਤ ਕਰਨ ਅਤੇ ਅੱਗੇ ਹੋ ਕੇ ਨੇਤਾਗਿਰੀ ਕਰਨ ਲਈ ਉਤਸ਼ਾਹਿਤ ਕੀਤਾ।
ਇਨ੍ਹਾਂ ਸਮੀਖਿਆ ਮੀਟਿੰਗਾਂ ਵਿੱਚ ਡੀਆਈਜੀ ਪਟਿਆਲਾ ਰੇਂਜ ਕੁਲਦੀਪ ਚਾਹਲ, ਡੀਆਈਜੀ ਰੂਪਨਗਰ ਰੇਂਜ ਨਾਨਕ ਸਿੰਘ, ਐੱਸਐੱਸਪੀ ਪਟਿਆਲਾ ਵਰੁਣ ਸ਼ਰਮਾ, ਐੱਸਐੱਸਪੀ ਸੰਗਰੂਰ ਡਾ. ਰਵਜੋਤ ਗ੍ਰੇਵਾਲ, ਐੱਸਐੱਸਪੀ ਐੱਸਏਐੱਸ ਨਗਰ ਹਰਮਨਦੀਪ ਹੰਸ, ਐੱਸਐੱਸਪੀ ਫਤਿਹਗੜ੍ਹ ਸਾਹਿਬ ਸ਼ੁਭਮ ਅਗਰਵਾਲ, ਐੱਸਐੱਸਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ, ਐੱਸਐੱਸਪੀ ਰੂਪਨਗਰ ਮਨਿੰਦਰ ਸਿੰਘ ਅਤੇ ਐੱਸਐੱਸਪੀ ਮਲੇਰਕੋਟਲਾ ਗੁਰਮੀਤ ਸਿੰਘ ਸਮੇਤ ਮੁੱਖ ਅਧਿਕਾਰੀ ਹਾਜ਼ਰ ਸਨ।