
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਨਗਰ ਨਿਗਮ ’ਚ ਮਨਾਇਆ ਆਜ਼ਾਦੀ ਦਿਹਾੜਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਨਗਰ ਨਿਗਮ ਪਟਿਆਲਾ ਦੇ ਦਫ਼ਤਰ ਵਿਖੇ 80ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਪਰੰਤ ਸਕੂਲੀ ਵਿਦਿਆਰਥੀਆਂ ਵੱਲੋਂ ਪੇਸ਼ਕਾਰੀ ਕੀਤੀ ਗਈ। ਸਮਾਗਮ ਦੌਰਾਨ ਨਿਗਮ ਦੀਆਂ ਬਿਹਤਰ ਸੇਵਾਵਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਤੋਂ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰਧਾਨ ਨਵਲਦੀਪ ਸਿੰਘ, ਸ਼ਿਵਰਾਜ ਸਿੰਘ ਵਿਰਕ ਜਰਨਲ ਸੈਕਟਰੀ ਪੰਜਾਬ ਯੂਥ, ਜਸਬੀਰ ਗਾਂਧੀ ਸੀਨੀਅਰ ਆਪ ਆਗੂ, ਰਾਜਿੰਦਰ ਮੋਹਨ ਬਲਾਕ ਪ੍ਰਧਾਨ, ਭੁਪਿੰਦਰ ਸਿੰਘ ਐਸਸੀ ਵਿੰਗ ਮੈਂਬਰ ਤੇ ਹੋਰ ਆਪ ਆਗੂ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਇਸ ਮੌਕੇ ਨਗਰ ਨਿਗਮ ਤੋਂ ਡਿਪਟੀ ਮੇਅਰ ਜਗਦੀਪ ਜੱਗਾ, ਐਡੀਸ਼ਨਲ ਕਮਿਸ਼ਨਰ ਸਿਮਰਪ੍ਰੀਤ ਕੌਰ, ਜੁਆਇੰਟ ਕਮਿਸ਼ਨਰ ਮਨਰੀਤ ਰਾਣਾ, ਜੁਆਇੰਟ ਕਮਿਸ਼ਨਰ ਰਵਦੀਪ ਸਿੰਘ, ਸੁਪਰਡੈਂਟ ਰਣਜੀਤਾ ਚਾਵਲਾ, ਭੁਪਿੰਦਰ ਸਿੰਘ ਗੁਰਇਕਬਾਲ ਸਿੰਘ ਕੌਂਸਲਰ, ਗਿਆਨ ਚੰਦ ਕੌਂਸਲਰ ਅਤੇ ਹੋਰ ਕੌਂਸਲਰ ਸਾਹਿਬਾਨ,