ਬੇਅਦਬੀ ਘਟਨਾ ’ਤੇ ਬਿੱਲ ਪਾਸ ਕਰਨਾ ਇਕ ਇਤਿਹਾਸਕ ਫੈਸਲਾ: ਸੰਧੂ
ਬੇਅਦਬੀ ਘਟਨਾ ਉੱਤੇ ਬਿੱਲ ਪਾਸ ਕਰਨਾ ਇੱਕ ਇਤਿਹਾਸਕ ਫੈਸਲਾ: ਸੰਧੂ
Publish Date: Mon, 13 Apr 2026 07:11 PM (IST)
Updated Date: Mon, 13 Apr 2026 07:16 PM (IST)

ਫੋਟੋ 13ਪੀਟੀਐਲ: 38 ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਨੌਰ : ਪੰਜਾਬ ਸਰਕਾਰ ਦੀ ਅਗਵਾਈ ਕਰ ਰਹੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਸਿੱਖ ਸਾਜਨਾ ਦਿਵਸ ਮੋਕੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਦਿਆ ਹੋਏ ਬੇਅਦਬੀ ਰੋਕਣ ਲਈ ਲਿਆਂਦੇ ਸੋਧ ਬਿੱਲ ਵਿਧਾਨ ਸਭਾ ਵਿਚ ਪਾਸ ਕਰਨਾ ਇਕ ਇਤਿਹਾਸਕ ਫੈਸਲਾ ਮੰਨਿਆ ਜਾਂਦਾ ਹੈ, ਇਸ ਇਤਿਹਾਸਕ ਫੈਸਲੇ ਦਾ ਸਵਾਗਤ ਕਰਦਿਆਂ ਇੰਦਰਜੀਤ ਸਿੰਘ ਸੰਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਕਦਮ ਦੀ ਖੁੱਲ੍ਹ ਕੇ ਸ਼ਲਾਘਾ ਕੀਤਾ, ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਸਿਰਫ਼ ਧਾਰਮਿਕ ਨਹੀਂ, ਸਗੋਂ ਪੰਜਾਬ ਦੀ ਅਮਨ-ਸ਼ਾਂਤੀ ਅਤੇ ਲੋਕਾਂ ਦੀਆਂ ਭਾਵਨਾਵਾਂ ਨਾਲ ਗਹਿਰਾਈ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਸ ਕੀਤਾ ਗਿਆ ਇਹ ਬਿੱਲ ਬੇਅਦਬੀ ਦੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਏਗਾ, ਜਿਸ ਨਾਲ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ‘ਤੇ ਰੋਕ ਲੱਗੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਬਿੱਲ ਤਹਿਤ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਗੈਰ-ਜ਼ਮਾਨਤੀ ਗੰਭੀਰ ਧਾਰਾਵਾਂ ਲਗਾਈਆਂ ਜਾਣਗੀਆਂ ਅਤੇ ਦੋਸ਼ੀ ਨੂੰ ਨਾ ਤਾਂ ਛੁੱਟੀਆਂ ਮਿਲਣਗੀਆਂ ਅਤੇ ਨਾ ਹੀ ਪੈਰੋਲ ਦੀ ਸੁਵਿਧਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਟੇਟ ਐਕਟ ਹੈ ਅਤੇ ਇਸ ਨੂੰ ਰਾਸ਼ਟਰਪਤੀ ਕੋਲ ਭੇਜਣ ਦੀ ਲੋੜ ਨਹੀਂ, ਜਿਸ ਨਾਲ ਇਸਦੀ ਲਾਗੂ ਕਰਨ ਦੀ ਪ੍ਰਕਿਰਿਆ ਹੋਰ ਵੀ ਤੇਜ਼ ਹੋਵੇਗੀ ਅੰਤ ਵਿਚ, ਇੰਦਰਜੀਤ ਸਿੰਘ ਸੰਧੂ ਨੇ ਕਿਹਾ ਕਿ ਅਸੀਂ ਭਾਗਾਂ ਵਾਲੇ ਹਾਂ ਕਿ ਸਾਨੂੰ ਅਜਿਹੀ ਪਵਿੱਤਰ ਸੇਵਾ ਦਾ ਹਿੱਸਾ ਬਣਨ ਦਾ ਮੌਕਾ ਮਿਲਿਆ ਹੈ।