- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਕਿਸਾਨ ਮਾਰੂ: ਜੋਗਿੰਦਰ ਉਗਰਾਹਾਂ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਕਿਸਾਨੀ ਨੂੰ ਤਬਾਹ ਕਰ ਦੇਵੇਗਾ। ਸੂਬੇ ਦੀ ਸਰਕਾਰ ਕੇਂਦਰ ਦੇ ਇਸ਼ਾਰੇ ਤੇ ਉਕਤ ਸਮਝੌਤੇ ਨੂੰ ਅਮਲ ਵਿੱਚ ਲਿਆਉਣ ਲਈ ਕਾਹਲੀ ਵਿੱਚ ਹੈ। ਬਲਾਕ ਦੇ ਪਿੰਡ ਉਗਰਾਹਾਂ ਵਿਖੇ ਜਥੇਬੰਦੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜੋਗਿੰਦਰ ਸਿੰਘ ਉਗਰਾਹਾਂ ਨੇ ਆਖਿਆ ਕਿ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ, ਲੈਂਡ ਪੂਲਿੰਗ ਪਾਲਸੀ ਦੀ ਵਾਪਸੀ, ਜ਼ਮੀਨਾਂ ਦੇ ਮਾਲਕੀ ਹੱਕ,ਕਰਜਾ ਮੁਕਤੀ , ਅਤੇ ਹੋਰ ਜਬਰ ਦੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅਗਲਾ ਸਖਤ ਐਕਸ਼ਨ 5 ਅਕਤੂਬਰ ਨੂੰ ਡੀਸੀ ਦਫ਼ਤਰਾਂ ਦੇ ਘਿਰਾਓ ਅਤੇ ਥਾਂ-ਥਾਂ ਤੇ ਬੀਬੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਿੱਟ ਸਿਆਪੇ ਕੀਤੇ ਜਾਣਗੇ।
ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਅਤੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਲੈਂਡ ਪੁਲਿੰਗ ਪਾਲਿਸੀ ਮੁੱਢੋਂ ਰੱਦ ਕਰਕੇ ਜ਼ਮੀਨਾਂ ਦੇ ਮਾਲਕੀ ਹੱਕ ਬਹਾਲ ਕਰਾਉਣ ਦੇ ਮਤੇ ਪੇਸ਼ ਕਰੇ ,ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਕੇ ਸੂਦਖੋਰੀ ਨੂੰ ਨੱਥ ਮਾਰਦਾ ਕਰਜ਼ਾ ਕਾਨੂੰਨ ਲੈ ਕੇ ਆਵੇ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਤੁਰੰਤ ਮੁਆਜਜ਼ਾ ਦੇਵੇ ਅਤੇ ਉਹਨਾਂ ਨੂੰ ਨੌਕਰੀ ਦਾ ਪ੍ਰਬੰਧ ਕਰੇ ਨਾਲ ਹੀ ਉਨ੍ਹਾਂ ਸਾਰੇ ਐਜੀਟੇਸ਼ਨਾਂ ਦੌਰਾਨ ਪਾਏ ਝੂਠੇ ਪੁਲਿਸ ਕੇਸ ਅਤੇ ਪਰਾਲੀ ਸਾੜਨ ਵਿਰੁੱਧ ਕੀਤੇ ਪਰਚੇ ਰੱਦ ਕਰਨ ਦੀ ਮੰਗ ਕੀਤੀ। ਇਸੇ ਤਰ੍ਹਾਂ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ਼ ਕੀਤਾ ਜਾ ਰਿਹਾ ਮੁਕਤ ਵਪਾਰ ਸਮਝੌਤਾ ਪਹਿਲਾਂ ਹੀ ਸੰਕਟ ਮੂੰਹ ਆਏ ਖੇਤੀ ਖੇਤਰ ਦਾ ਹੋਰ ਵੀ ਉਜਾੜਾ ਕਰਨ ਦਾ ਸਾਧਨ ਬਣੇਗਾ।
ਇਸ ਮੌਕੇ ਜ਼ਿਲ੍ਹਾ ਆਗੂ ਦਰਸ਼ਨ ਸਿੰਘ ਚੰਗਾਲੀ ਵਾਲਾ, ਅਮਨਦੀਪ ਸਿੰਘ ਮਹਿਲਾਂ , ਜਸਵੰਤ ਸਿੰਘ ਤੋਲਾਵਾਲ, ਸੁਖਪਾਲ ਸਿੰਘ ਮਾਣਕ ,ਹਰਜੀਤ ਸਿੰਘ ਮਹਿਲਾਂ, ਜਸਵੀਰ ਸਿੰਘ ਗੱਗੜਪੁਰ, ਬਲਵਿੰਦਰ ਸਿੰਘ ਘਨੌੜ ,ਸੁਖਦੇਵ ਸਿੰਘ ਕੜੈਲ ,ਬੰਟੀ ਢੀਂਡਸਾ, ਰਣਜੀਤ ਸਿੰਘ ਲੌਂਗੋਵਾਲ, ਚਮਕੌਰ ਸਿੰਘ ਲੱਡੀ, ਹਰਬੰਸ ਸਿੰਘ ਲੱਡਾ, ਗੁਰਪ੍ਰੀਤ ਸਿੰਘ ਸੰਗਤਪੁਰਾ, ਮਨਜੀਤ ਕੌਰ ਤੋਲਾਵਾਲ ਹਾਜ਼ਰ ਸਨ ।