ਪੱਤਰ ਪ੍ਰਰੇਰਕ, ਰਾਜਪੁਰਾ

ਥਾਣਾ ਸਿਟੀ ਪੁਲਿਸ ਨੇ ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਜਾਣ ਸਬੰਧੀ ਅਣਪਛਾਤੇ ਗੱਡੀ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਥਾਣਾ ਸਿਟੀ ਪੁਲਿਸ ਕੋਲ ਮੁਹੰਮਦ ਅਸਲਮ ਵਾਸੀ ਮਦਰੱਸਾ ਦਾਵਾਤੁਲ ਇਮਾਨ ਰਾਜਪੁਰਾ ਨੇ ਬਿਆਨ ਦਰਜ ਕਰਵਾਏ ਕਿ ਉਸ ਦਾ ਪੁੱਤਰ ਸਰਵਰ ਜਦੋਂ ਨੌ ਗੱਜਾ ਪੀਰ ਰਾਜਪੁਰਾ ਸਰਹਿੰਦ ਰੋਡ ਨੇੜੇ ਜਾ ਰਿਹਾ ਸੀ ਤਾਂ ਇਕ ਗੱਡੀ ਨੇ ਉਸ ਦੇ ਸਾਈਕਲ ਵਿਚ ਟੱਕਰ ਮਾਰੀ। ਮੁੰਡੇ ਨੂੰ ਇਲਾਜ ਦੇ ਲਈ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਜਿਸ 'ਤੇ ਥਾਣਾ ਸਿਟੀ ਪੁਲਿਸ ਨੇ ਉਕਤ ਮਾਮਲੇ ਵਿਚ ਅਣਪਛਾਤੇ ਵਾਹਨ ਚਾਲਕ ਖਿਲਾਫ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।