ਸਕੂਲ ਵਿਚ ਇੰਟਰੈਕਟਿਵ ਪੈਨਲ ਇੰਸਟਾਲੇਸ਼ਨ ਸਮਾਰੋਹ ਕਰਵਾਇਆ
ਸਕੂਲ ਵਿਚ ਇੰਟਰੈਕਟਿਵ ਪੈਨਲ ਇੰਸਟਾਲੇਸ਼ਨ ਸਮਾਰੋਹ ਆਯੋਜਿਤ ਕੀਤਾ
Publish Date: Thu, 19 Mar 2026 04:33 PM (IST)
Updated Date: Thu, 19 Mar 2026 04:37 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿਚ ਡਿਜੀਟਲ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੀਐੱਮ ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਕਾਲਕਾ ਰੋਡ, ਰਾਜਪੁਰਾ ’ਚ ਦੋ ਇੰਟਰੈਕਟਿਵ ਪੈਨਲਾਂ ਦੀ ਇੰਸਟਾਲੇਸ਼ਨ ਕੀਤੀ ਗਈ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੇ ਨਿਰਦੇਸ਼ਾਂ ਅਨੁਸਾਰ ਸਮਾਰੋਹ ’ਚ ਜ਼ਿਲ੍ਹਾ ਸਿੱਖਿਆ ਇੰਚਾਰਜ ਪਟਿਆਲਾ ਵਿਜੇ ਮੈਨਰੋ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਸਮਾਰੋਹ ਦੀ ਪ੍ਰਧਾਨਗੀ ਸਕੂਲ ਦੀ ਪ੍ਰਿੰਸੀਪਲ ਡਾ. ਨਰਿੰਦਰ ਕੌਰ ਨੇ ਕੀਤੀ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੇ ਵੀ ਹਾਜ਼ਰੀ ਲਗਵਾਈ। ਇਸ ਦੌਰਾਨ ਵਿਜੇ ਮੈਨਰੋ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਹਲਕਾ ਰਾਜਪੁਰਾ ਵਿਧਾਇਕ ਨੀਨਾ ਮਿੱਤਲ ਦੀ ਦੇਖ-ਰੇਖ ਹੇਠ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿਚ ਡਿਜੀਟਲ ਸਿੱਖਿਆ ਦੇ ਪ੍ਰਸਾਰ ਲਈ ਲਗਾਤਾਰ ਅਹਿਮ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇੰਟਰੈਕਟਿਵ ਪੈਨਲਾਂ ਦੀ ਸਹਾਇਤਾ ਨਾਲ ਵਿਦਿਆਰਥੀਆਂ ਨੂੰ ਆਧੁਨਿਕ ਤੇ ਰੁਚਿਕਰ ਢੰਗ ਨਾਲ ਪੜ੍ਹਾਈ ਕਰਵਾਈ ਜਾ ਸਕੇਗੀ, ਜਿਸ ਨਾਲ ਸਿੱਖਣ ਦੀ ਗੁਣਵੱਤਾ ਵਿਚ ਵਾਧਾ ਹੋਵੇਗਾ। ਸਕੂਲ ਪ੍ਰਬੰਧਕਾਂ ਨੇ ਸਰਕਾਰ ਦੇ ਇਸ ਉਪਰਾਲੇ ਲਈ ਧੰਨਵਾਦ ਪ੍ਰਗਟਾਇਆ ਅਤੇ ਭਰੋਸਾ ਦਿਵਾਇਆ ਕਿ ਇਨ੍ਹਾਂ ਸਹੂਲਤਾਂ ਦਾ ਪੂਰਾ ਲਾਭ ਵਿਦਿਆਰਥੀਆਂ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਰਾਜਿੰਦਰ ਸਿੰਘ ਚਾਨੀ ਮੀਡੀਆ ਕੋਆਰਡੀਨੇਟਰ, ਜੈ ਕਿਸ਼ਨ ਅਗਰਵਾਲ ਮਿਊਂਸੀਪਲ ਕੌੰਸਲਰ, ਕਵਿਤਾ ਚੇਅਰਮੈਨ ਪਰਸਨ, ਲੈਕਚਰਾਰ ਦਿਨੇਸ਼ ਕੁਮਾਰ, ਪ੍ਰਦੀਪ ਵਰਮਾ, ਕੁਲਦੀਪ ਕੁਮਾਰ ਵਰਮਾ, ਪ੍ਰਵੀਨ ਕੁਮਾਰ, ਰਾਜ ਕੁਮਾਰ, ਅਸ਼ਵਿੰਦਰ ਕੌਰ, ਰਵੀਤਾ, ਮਾਲਵਿਕਾ ਮਹਿਤਾ, ਪੱਲਵੀ, ਜੋਤੀ, ਸ਼ਾਕਸ਼ੀ ਗਰੋਵਰ, ਮਨਜੀਤ ਸਿੰਘ, ਰਵਨੀਤ ਕੌਰ, ਸੁਜਾਤਾ ਸੂਦ, ਸਰਬਜੀਤ ਕੌਰ, ਸਕੂਲ ਸਟਾਫ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਮੌਜੂਦ ਸਨ।