ਦਾਮਨ ਬਾਜਵਾ ਦੇ ਘਰ ਪੁੱਜੇ ਇਕਬਾਲ ਸਿੰਘ ਲਾਲਪੁਰਾ
ਦਾਮਨ ਬਾਜਵਾ ਦੇ ਘਰ ਪੁੱਜੇ ਇਕਬਾਲ ਸਿੰਘ ਲਾਲਪੁਰਾ
Publish Date: Thu, 19 Feb 2026 06:00 PM (IST)
Updated Date: Fri, 20 Feb 2026 04:07 AM (IST)

ਕੇਂਦਰੀ ਸਕੀਮਾਂ ਦਾ ਲਾਭ ਹਰ ਘਰ ਤੱਕ ਪਹੁੰਚਾਉਣਾ ਸਮੇਂ ਦੀ ਲੋੜ : ਲਾਲਪੁਰਾ ਪੰਜਾਬ ਚ, ਭਾਜਪਾ ਦੀ ਪਕੜ ਮਜ਼ਬੂਤ ਹੋਣ ਦਾ ਕੀਤਾ ਦਾਅਵਾ ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਰਹੇ ਇਕਬਾਲ ਸਿੰਘ ਲਾਲਪੁਰਾ ਸੁਨਾਮ ਵਿਖੇ ਭਾਜਪਾ ਜ਼ਿਲ੍ਹਾ ਸੰਗਰੂਰ -2 ਦੀ ਪ੍ਰਧਾਨ ਦਾਮਨ ਬਾਜਵਾ ਦੀ ਰਿਹਾਇਸ਼ ’ਤੇ ਪੁੱਜੇ । ਭਾਜਪਾ ਆਗੂਆਂ ਤੇ ਵਰਕਰਾਂ ਨਾਲ ਵਿਚਾਰ ਚਰਚਾ ਕਰਦਿਆਂ ਉਨ੍ਹਾਂ ਪੰਜਾਬ ਅੰਦਰ ਭਾਜਪਾ ਦੀ ਪਕੜ ਮਜ਼ਬੂਤ ਹੋਣ ਦਾ ਦਾਅਵਾ ਕੀਤਾ। ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਦੇਸ਼ ਦੀ ਤਰੱਕੀ, ਸਮਾਜਿਕ ਸਾਂਝ ਤੇ ਘੱਟ ਗਿਣਤੀ ਵਰਗਾਂ ਦੀ ਭਲਾਈ ਲਈ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਅਨੇਕ ਯੋਜਨਾਵਾਂ ਦਾ ਲਾਭ ਘਰ-ਘਰ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਪਾਰਟੀ ਨੂੰ ਮਜ਼ਬੂਤ ਕਰਨ, ਜਨਤਾ ਨਾਲ ਨਜ਼ਦੀਕੀ ਸੰਪਰਕ ਬਣਾਈ ਰੱਖਣ ਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਆਦਿ ਵਿਸ਼ਿਆਂ ’ਤੇ ਚਰਚਾ ਕੀਤੀ। ਉਨ੍ਹਾਂ ਆਖਿਆ ਕਿ ਭਾਜਪਾ ਦੀ ਅਗਵਾਈ ਹੇਠਲੀ ਨਰਿੰਦਰ ਮੋਦੀ ਸਰਕਾਰ ਦੇ ਰਾਜ ਦੌਰਾਨ ਭਾਰਤ ਦੁਨੀਆ ਦੇ ਨਕਸ਼ੇ ’ਤੇ ਸ਼ਕਤੀਸ਼ਾਲੀ ਮੁਲਕ ਵਜੋਂ ਉਭਰਿਆ ਹੈ। ਕੇਂਦਰ ਸਰਕਾਰ ਦੀਆਂ ਨੀਤੀਆਂ ਹਰ ਵਰਗ ਦੀ ਭਲਾਈ ਲਈ ਕਾਰਗਰ ਸਾਬਤ ਹੋ ਰਹੀਆਂ ਹਨ। ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਵੱਲੋਂ ਸੁਨਾਮ ਵਿਖੇ ਬਾਜਵਾ ਫਾਰਮ ਹਾਊਸ ਤੇ ਪਹੁੰਚਣ ਮੌਕੇ ਇਕਬਾਲ ਸਿੰਘ ਲਾਲਪੁਰਾ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸੀਨੀਅਰ ਭਾਜਪਾ ਆਗੂ ਸਤਵੰਤ ਸਿੰਘ ਪੂਨੀਆ, ਅਮਨਦੀਪ ਸਿੰਘ ਪੂਨੀਆਂ, ਐਡਵੋਕੇਟ ਅੰਮ੍ਰਿਤਰਾਜਦੀਪ ਸਿੰਘ ਚੱਠਾ, ਸ਼ੇਰਵਿੰਦਰ ਸਿੰਘ ਧਾਲੀਵਾਲ, ਮੰਡਲ ਪ੍ਰਧਾਨ ਰਾਜੀਵ ਮੱਖਣ, ਰਜਤ ਸ਼ਰਮਾਂ , ਦਰਸ਼ਨ ਸਿੰਘ ਸਾਬਕਾ ਸਰਪੰਚ ਨਮੋਲ, ਨਰਿੰਦਰ ਸ਼ੇਰੋਂ, ਜਗਸੀਰ ਨਾਗਰਾ, ਜੋਰਾ ਬਾਵਾ ਕੜਿਆਲ, ਸਤਵੀਰ ਸਿੰਘ ਜੈਜੀ , ਅਸ਼ੋਕ ਗੋਇਲ, ਜੱਸੀ ਧਰਮਗੜ੍ਹ, ਗੁਰਮੇਲ ਕਾਲਾ ਜਖੇਪਲ ਹਾਜ਼ਰ ਸਨ।