- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੋਗ ਅਤੇ ਧਿਆਨ ਨਾਲ ਸਰੀਰਕ ਤੇ ਮਾਨਸਿਕ ਸੰਤੁਲਨ ਬਣਾਉਣਾ ਸੰਭਵ: ਸਵਾਮੀ ਵਿਗਿਆਨਾਨੰਦ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਸਥਾਨਕ ਕੈਲਾਸ਼ ਭਵਨ, ਤ੍ਰਿਪੜੀ ਵਿਖੇ ਵਿਲੱਖਣ ਯੋਗ ਤੇ ਧਿਆਨ ਸਾਧਨਾ ਸ਼ਿਵਿਰ ਲਗਾਇਆ ਗਿਆ। ਇਸ ਮੌਕੇ ਦਿਵਯ ਗੁਰੂ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ ਸ਼ਿਸ਼ ਯੋਗਾਚਾਰੀਆ ਸਵਾਮੀ ਵਿਗਿਆਨਾਨੰਦ ਜੀ ਨੇ ਯੋਗ ਸਾਧਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਯੋਗ ਭਾਰਤੀ ਰਿਸ਼ੀ-ਮੁਨੀਆਂ ਦੀ ਅਮੁੱਲ ਅਧਿਆਤਮਿਕ ਵਿਰਾਸਤ ਹੈ, ਜੋ ਸਰੀਰ, ਮਨ, ਬੁੱਧੀ ਅਤੇ ਆਤਮਚੇਤਨਾ ਵਿਚਕਾਰ ਸੰਤੁਲਨ ਸਥਾਪਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਭੱਜ-ਦੌੜ ਭਰੀ ਜ਼ਿੰਦਗੀ ਤੇ ਮਾਨਸਿਕ ਤਣਾਅ ਦੇ ਦੌਰ ਵਿਚ ਯੋਗ ਅਤੇ ਧਿਆਨ ਦੀ ਮਹੱਤਤਾ ਹੋਰ ਵੀ ਵਧ ਗਈ ਹੈ। ਯੋਗ ਕੇਵਲ ਸਰੀਰਕ ਕਸਰਤ ਨਹੀਂ, ਸਗੋਂ ਸੰਤੁਲਿਤ ਅਤੇ ਅਨੁਸ਼ਾਸਿਤ ਜੀਵਨ ਜਿਊਣ ਦੀ ਕਲਾ ਹੈ। ਇਸ ਨਾਲ ਸਰੀਰਕ ਸਿਹਤ ਦੇ ਨਾਲ ਮਾਨਸਿਕ ਸ਼ਾਂਤੀ ਅਤੇ ਆਤਮਿਕ ਵਿਕਾਸ ਵੀ ਸੰਭਵ ਹੈ। ਕੈਂਪ ਦੌਰਾਨ ਭਾਗੀਦਾਰਾਂ ਨੂੰ ਵੱਖ-ਵੱਖ ਯੋਗ ਆਸਨਾਂ, ਪ੍ਰਾਣਾਯਾਮ, ਸੂਖਮ ਕਸਰਤਾਂ ਅਤੇ ਧਿਆਨ ਸਾਧਨਾ ਦਾ ਅਭਿਆਸ ਕਰਵਾਇਆ ਗਿਆ। ਉਨ੍ਹਾਂ ਨੂੰ ਨਿਯਮਿਤ ਯੋਗ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਾਧਵੀ ਮਹਾਸ਼ਾਰਦਾ ਭਾਰਤੀ, ਹਰਪ੍ਰੀਤ ਭਾਰਤੀ ਅਤੇ ਗਿਆਨ ਪ੍ਰਭਾ ਭਾਰਤੀ ਨੇ ਮੰਤਰ ਜਾਪ ਕਰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।