ਪਟਿਆਲਾ ਵਿਖੇ ਕੀਤਾ ਜਾ ਰਿਹਾ ਹੈ ‘ਈਟ ਰਾਈਟ ਮੇਲਾ’
ਪਟਿਆਲਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ ‘ਈਟ ਰਾਈਟ ਮੇਲਾ’
Publish Date: Wed, 01 Apr 2026 04:26 PM (IST)
Updated Date: Wed, 01 Apr 2026 04:28 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੇ ਸਹਿਯੋਗ ਨਾਲ ਅਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਕਮਿਸ਼ਨਰ (ਫੂਡ ਸੇਫਟੀ), ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ, ਪੰਜਾਬ ਕਨਵਲਪ੍ਰੀਤ ਕੌਰ ਦੀ ਰਹਿਨੁਮਾਈ ਹੇਠ 7 ਅਪ੍ਰੈਲ 2026 ਨੂੰ ਬਹਾਵਲਪੁਰ ਪੈਲੇਸ, ਤ੍ਰਿਪੁਰੀ, ਪਟਿਆਲਾ ਵਿਖੇ ‘ਈਟ ਰਾਈਟ ਮੇਲਾ’ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਸਿਹਤ ਅਫਸਰ ਡਾ.ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਮੇਲੇ ਦਾ ਮੁੱਖ ਉਦੇਸ਼ ਆਮ ਜਨਤਾ ’ਚ ਖੁਰਾਕ ਸੁਰੱਖਿਆ ਬਾਰੇ ਜਾਗਰੂਕਤਾ ਫੈਲਾਉਣਾ ਹੈ। ਮੇਲੇ ਵਿਚ ਆਰਗੈਨਿਕ ਖੁਰਾਕ, ਮਿਲਟਸ ਤੇ ਹੋਰ ਸਿਹਤਮੰਦ ਭੋਜਨ ਉੱਤੇ ਆਧਾਰਿਤ ਖਾਣ-ਪੀਣ ਦੇ ਸਟਾਲ ਲਗਾਏ ਜਾਣਗੇ। ਇਸ ਦੇ ਨਾਲ ਹੀ ‘ਫੂਡ ਸੇਫਟੀ ਆਨ ਵੀਲਜ਼’ ਵੈਨ ਵੀ ਉਪਲੱਬਧ ਹੋਵੇਗੀ, ਜਿੱਥੇ ਆਮ ਜਨਤਾ ਆਪਣੇ ਰੋਜ਼ਾਨਾ ਵਰਤੋਂ ਵਾਲੇ ਖਾਣ-ਪੀਣ ਦੇ ਸਮਾਨ ਜਿਵੇਂ ਕਿ ਮਸਾਲੇ, ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦਾਂ ਦੀ ਮੌਕੇ ‘ਤੇ ਹੀ ਜਾਂਚ ਕਰਵਾ ਸਕਦੀ ਹੈ। ਇਸ ਮੌਕੇ ’ਤੇ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਅਤੇ ਵਿਹਾਰਕ ਬਦਲਾਵਾਂ ਬਾਰੇ ਵਿਸ਼ੇਸ਼ ਲੈਕਚਰ ਵੀ ਕਰਵਾਏ ਜਾਣਗੇ। ਇਸ ਤੋਂ ਇਲਾਵਾ, ਜਾਗਰੂਕਤਾ ਨੂੰ ਹੋਰ ਰੁਚਿਕਰ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਲੋਕ ਨਾਟਕ (ਨੁੱਕੜ ਨਾਟਕ), ਕਵਿਜ਼ ਮੁਕਾਬਲੇ, ਪੇਂਟਿੰਗ ਮੁਕਾਬਲੇ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਕੀਤੇ ਜਾਣਗੇ। ਇਸ ਸਮਾਗਮ ਦਾ ਉਦਘਾਟਨ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੁਆਰਾ ਕੀਤਾ ਜਾਵੇਗਾ।