ਆਈਟੀਆਈ ਠੇਕਾ ਮੁਲਾਜ਼ਮਾਂ ਨੇ ਕੀਤੀ ਗੇਟ ਰੈਲੀ, ਨਾਅਰੇਬਾਜ਼ੀ
ਆਈਟੀਆਈ ਠੇਕਾ ਮੁਲਾਜ਼ਮਾਂ ਕੀਤੀ ਗੇਟ ਰੈਲੀ, ਨਾਅਰੇਬਾਜ਼ੀ
Publish Date: Mon, 16 Mar 2026 04:52 PM (IST)
Updated Date: Tue, 17 Mar 2026 04:04 AM (IST)

20 ਮਾਰਚ ਨੂੰ ਫੂਕੀਆ ਜਾਣਗੀਆਂ ਅਰਥੀਆਂ ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਪੰਜਾਬ ਸਰਕਾਰ ਵਿਰੁੱਧ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਆਈਟੀਆਈ ਵਿਚ ਕੰਮ ਕਰ ਰਹੇ ਠੇਕਾ ਇੰਸਟਰਕਟਰਜ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੋਮਵਾਰ ਨੂੰ ਪੰਜਾਬ ਸਰਕਾਰ ਵਿਰੁੱਧ ਤਿੰਨ ਦਿਨਾਂ ਲਈ ਗੇਟ ਰੈਲੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸਦੇ ਨਾਲ ਹੀ 20 ਮਾਰਚ ਨੂੰ ਪੰਜਾਬ ਸਰਕਾਰ ਦੀ ਅਰਥੀ ਫੂਕਣ ਦਾ ਐਲਾਨ ਕੀਤਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਸਤਨਾਮ ਕੌਰ ਨੇ ਕਿਹਾ ਕਿ 22 ਦਸੰਬਰ 2025 ਤੋਂ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਾਇਆ ਹੋਇਆ ਹੈ ਤੇ 19 ਜਨਵਰੀ ਤੋਂ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ ਪ੍ਰੰਤੂ ਸਰਕਾਰ ਵੱਲੋਂ ਕੋਈ ਵੀ ਮੀਟਿੰਗ ਕਰਨੀ ਜ਼ਰੂਰੀ ਨਹੀਂ ਸਮਝੀਂ। ਇਸ ਕਾਰਨ ਠੇਕਾ ਮੁਲਾਜ਼ਮਾਂ ਵਿਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋ ਪਹਿਲਾਂ ਆਮ ਆਦਮੀ ਪਾਰਟੀ ਨੇ ਠੇਕਾ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ’ਤੇ ਪੱਕਾ ਕਰਨ ਦੇ ਵਾਅਦੇ ਕੀਤੇ ਸਨ, ਪ੍ਰੰਤੂ ਚਾਰ ਸਾਲ ਦਾ ਸਮਾਂ ਬੀਤਣ ਦੇ ਬਾਵਜੂਦ ਵੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਕੋਈ ਕਾਰਵਾਈ ਵੱਲ ਸਰਕਾਰ ਨੇ ਆਪਣੇ ਕਦਮ ਨਹੀਂ ਵਧਾਏ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਸਰਕਾਰੀ ਆਈਟੀਆਈਜ ਵਿਚ ਠੇਕੇ ਉੱਪਰ ਕੰਮ ਕਰ ਰਹੇ ਕੱਚੇ ਇੰਸਟਰਕਟਰਜ ਨੂੰ ਰੈਗੂਲਰ ਅਸਾਮੀਆਂ ਭਰਨ ਤੋਂ ਪਹਿਲਾਂ ਪੱਕਾ ਕੀਤਾ ਜਾਵੇ, ਬੇਸਿਕ ਤਨਖ਼ਾਹ ਲਾਗੂ ਕੀਤੀ ਜਾਵੇ ਤੇ ਪੈਡਿੰਗ ਪਈ ਫਾਈਲ ਕੀਲੀਅਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਥੇਬੰਦੀ ਨੇ ਹੁਣ ਪੰਜਾਬ ਸਰਕਾਰ ਵਿਰੁੱਧ ਆਰਪਾਰ ਦੀ ਲੜਾਈ ਲੜਨ ਦਾ ਫੈਸਲਾ ਕਰ ਲਿਆ ਹੈ ਅਤੇ ਦਿੱਤੇ ਗਏ ਪ੍ਰੋਗਰਾਮ ਨੂੰ ਕਾਮਯਾਬ ਕਰਨ ਲਈ ਗੇਟ ਰੈਲੀਆਂ ਸ਼ੁਰੂ ਕੀਤੀਆਂ ਗਈਆਂ ਤੇ 20 ਮਾਰਚ ਨੂੰ ਪੰਜਾਬ ਸਰਕਾਰ ਦੀ ਅਰਥੀਆਂ ਸਾੜੀਆਂ ਜਾਣਗੀਆਂ। ਜੇਕਰ ਇਸਤੋਂ ਬਾਅਦ ਵੀ ਸਰਕਾਰ ਨਹੀਂ ਮੰਨਦੀ ਤਾਂ ਉਹ 28 ਮਾਰਚ ਨੂੰ ਸੰਗਰੂਰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ’ਤੇ ਜੋਤਸ਼ੀਲਾ ਰਾਣੀ, ਜਸਪ੍ਰੀਤ ਕੌਰ, ਸਵੀਟੀ, ਰਾਜਵਿੰਦਰ ਕੌਰ, ਮਨਜੀਤ ਕੌਰ ਹਾਜ਼ਰ ਸਨ।