- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਤਿਕਾਰ ਯੋਜਨਾ ਦਾ ਵਾਅਦਾ ਪੂਰਾ ਕਰਕੇ ਜਿੱਤਿਆ ਪੰਜਾਬੀਆਂ ਦਾ ਦਿਲ: ਜਗਦੀਪ ਜੱਗਾ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਤੇ ਨਗਰ ਨਿਗਮ ਪਟਿਆਲਾ ਦੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੀਆਂ ਮਾਵਾਂ, ਭੈਣਾਂ ਤੇ ਧੀਆਂ ਦੇ ਨਾਲ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਜੋ ਵਾਅਦਾ ਕੀਤਾ ਗਿਆ ਸੀ, ਉਸ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਔਰਤਾਂ ਦੇ ਖਾਤਿਆਂ ਵਿਚ 1000/1500 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਤਿੰਨ ਮਹੀਨਿਆਂ ਦੀ ਰਾਸ਼ੀ ਪਾ ਕੇ ਸਮੁੱਚੇ ਪੰਜਾਬ ਵਾਸੀਆਂ ਦੇ ਦਿਲ ’ਚ ਵੱਖਰੀ ਪਹਿਚਾਣ ਬਣਾਈ ਹੈ। ਜਿਸ ਦੇ ਨਾਲ ਪੰਜਾਬ ਸੂਬੇ ’ਚ ਔਰਤਾਂ ਤੇ ਲੜਕੀਆਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ। ਜਗਦੀਪ ਜੱਗਾ ਅੱਜ ਉੱਘੇ ਕਿਸਾਨ ਆਗੂ ਜਸਮੇਰ ਸਿੰਘ ਭੱਲਾ ਦੇ ਰਾਜਪੁਰਾ ਦਫ਼ਤਰ ਵਿਖੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰ ਰਹੇ ਸਨ। ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰਨ ਦੇ ਨਾਲ ਨਾਲ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ 10 ਲੱਖ ਰੁਪਏ ਦੀ ਵਾਧੂ ਸਹੂਲਤ ਵੀ ਲੋਕਾਂ ਨੂੰ ਮੁਹੱਈਆ ਕਰਵਾਉਣ ਵਾਲੀ ਪਹਿਲੀ ਸਰਕਾਰ ਬਣ ਗਈ ਹੈ। ਉਨ੍ਹਾਂ ਕਿਹਾ ਕਿ ਮਾਵਾਂ ਧੀਆ ਸਤਿਕਾਰ ਯੋਜਨਾ ਦੇ ਲਾਗੂ ਹੋਣ ਨਾਲ ਸਾਡੀਆਂ ਮਾਵਾਂ, ਭੈਣਾਂ, ਧੀਆਂ ਬੇਹੱਦ ਖੁਸ਼ ਹਨ ਤੇ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੀਆਂ ਹਨ ਤਾਂ ਜੋ ਰੰਗਲੇ ਪੰਜਾਬ ਦੀ ਤਰੱਕੀ ਨੂੰ ਹੋਰ ਅੱਗੇ ਵਧਾਉਣ ਵਾਸਤੇ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਬਣਾ ਕੇ ਆਪ ਦੀ ਸਰਕਾਰ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸਾਡੀਆਂ ਮਾਵਾਂ, ਭੈਣਾਂ, ਧੀਆਂ ਨੇ ਇਸ ਸਕੀਮ ਦੀ ਰਾਸ਼ੀ ਮਿਲਣ ਤੇ ਗਿੱਧਾ ਪਾ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਜੋ ਕਿ ਭਗਵੰਤ ਮਾਨ ਸਰਕਾਰ ਲਈ ਇੱਕ ਅਸ਼ੀਰਵਾਦ ਵਾਂਗ ਹੈ। ਜੱਗਾ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਆਪ ਸਰਕਾਰ ਮੁੜ ਤੋਂ ਪੰਜਾਬ ਸੂਬੇ ਅੰਦਰ ਆਪਣੀ ਸਰਕਾਰ ਬਣਾਏਗੀ। ਅਖੀਰ ਜਸਮੇਲ ਸਿੰਘ ਭੱਲਾ ਵੱਲੋਂ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੂੰ ਸਨਮਾਨਿਤ ਕੀਤਾ ਗਿਆ।