ਜਗਦੀਪ ਸਿੰਘ ਭਾਜਪਾ ਜ਼ਿਲ੍ਹਾ ਉੱਤਰੀ ਦੇ ਐੱਸਸੀ ਮੋਰਚੇ ਦੇ ਪ੍ਰਧਾਨ ਨਿਯੁਕਤ
ਜਗਦੀਪ ਸਿੰਘ ਭਾਜਪਾ ਜ਼ਿਲ੍ਹਾ ਪਟਿਆਲਾ ਉੱਤਰੀ ਦੇ ਐਸਸੀ ਮੋਰਚੇ ਦੇ ਪ੍ਰਧਾਨ ਨਿਯੁਕਤ
Publish Date: Sat, 07 Mar 2026 04:19 PM (IST)
Updated Date: Sat, 07 Mar 2026 04:21 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਹਲਕਾ ਰਾਜਪੁਰਾ ਦੇ ਵਸਨੀਕ ਸਾਬਕਾ ਕੌਂਸਲਰ ਜਗਦੀਪ ਸਿੰਘ ਜੱਗੀ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ ਭਾਜਪਾ ਜ਼ਿਲ੍ਹਾ ਪਟਿਆਲਾ ਉੱਤਰੀ ਐਸੀ ਮੋਰਚੇ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ। ਜਿਸ ਕਾਰਨ ਜਗਦੀਪ ਸਿੰਘ ਜੱਗੀ ਦੀ ਇਸ ਨਿਯੁਕਤੀ ਦੇ ਨਾਲ ਭਾਜਪਾ ਪਾਰਟੀ ਵਰਕਰਾਂ ਦੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਲੋਕ ਸਭਾ ਹਲਕਾ ਪਟਿਆਲਾ ਤੋਂ ਸਾਬਕਾ ਐੱਮਪੀ ਪਰਨੀਤ ਕੌਰ ਅਤੇ ਭਾਜਪਾ ਜ਼ਿਲ੍ਹਾ ਪਟਿਆਲਾ ਉੱਤਰੀ ਦੇ ਪ੍ਰਧਾਨ ਜਸਪਾਲ ਸਿੰਘ ਗੰਗਰੋਲੀ ਵੱਲੋਂ ਜਗਦੀਪ ਸਿੰਘ ਜੱਗੀ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ। ਇਸ ਮੌਕੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਜੱਗੀ ਨੇ ਕਿਹਾ ਕਿ ਉਹ ਸਾਬਕਾ ਐੱਮਪੀ ਪਰਨੀਤ ਕੌਰ, ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਗੰਗਰੋਲੀ ਅਤੇ ਹਲਕਾ ਰਾਜਪੁਰਾ ਤੋਂ ਭਾਜਪਾ ਇੰਚਾਰਜ ਜਗਦੀਸ਼ ਕੁਮਾਰ ਜੱਗਾ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਜ਼ਿਲ੍ਹਾ ਪੱਧਰੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਪੂਰੀ ਮਿਹਨਤ ਅਤੇ ਲਗਨ ਦੇ ਨਾਲ ਇਸ ਅਹੁਦੇ ਉੱਤੇ ਕੰਮ ਕਰਦਿਆਂ ਹੋਇਆਂ ਜਿੱਥੇ ਐੱਸਸੀ ਭਾਈਚਾਰੇ ਨੂੰ ਕੇਂਦਰ ਦੀ ਨਰਿੰਦਰ ਮੋਦੀ ਦੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂਵਾਂ ਸਬੰਧੀ ਜਾਣੂ ਕਰਵਾਉਣਗੇ ਉੱਥੇ ਨਾਲ ਹੀ ਵੱਧ ਤੋਂ ਵੱਧ ਲੋਕਾਂ ਨੂੰ ਭਾਜਪਾ ਦੇ ਨਾਲ ਜੋੜਨਗੇ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਹਲਕਾ ਰਾਜਪੁਰਾ ਦੇ ਇਨਚਾਰਜ ਜਗਦੀਸ਼ ਕੁਮਾਰ ਜੱਗਾ, ਭਾਜਪਾ ਜ਼ਿਲ੍ਹਾ ਪਟਿਆਲਾ ਦੇ ਜਨਰਲ ਸਕੱਤਰ ਪ੍ਰਦੀਪ ਨੰਦਾ, ਰੁਪਿੰਦਰ ਸਿੰਘ ਸੰਧੂ, ਸੋਨੂ ਰਾਜਪੁਰਾ, ਦਲਵੀਰ ਸਿੰਘ ਭੰਗੂ, ਮਿੱਠੂ ਗਾਬਾ ਸਮੇਤ ਹੋਰ ਹਾਜ਼ਰ ਸਨ।