ਜਗਦੀਸ਼ ਜੱਗਾ ਨੇ ਸਾਬਕਾ ਐਮਪੀ ਪ੍ਰਨੀਤ ਕੌਰ ਦੇ ਨਾਲ ਕੀਤੀ ਮੁਲਾਕਾਤ
ਜਗਦੀਸ਼ ਜੱਗਾ ਨੇ ਸਾਬਕਾ ਐਮਪੀ ਪ੍ਰਨੀਤ ਕੌਰ ਦੇ ਨਾਲ ਕੀਤੀ ਮੁਲਾਕਾਤ
Publish Date: Tue, 31 Mar 2026 05:27 PM (IST)
Updated Date: Tue, 31 Mar 2026 05:31 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਭਾਜਪਾ ਹਲਕਾ ਰਾਜਪੁਰਾ ਦੇ ਇੰਚਾਰਜ ਜਗਦੀਸ਼ ਕੁਮਾਰ ਜੱਗਾ ਵੱਲੋਂ ਸਾਬਕਾ ਮੈਂਬਰ ਪਾਰਲੀਮੈਂਟ ਪਟਿਆਲਾ ਪ੍ਰਨੀਤ ਕੌਰ ਅਤੇ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਅਨਿਲ ਸਰੀਨ ਦੇ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਾਬਕਾ ਐੱਮਪੀ ਪ੍ਰਨੀਤ ਕੌਰ ਵੱਲੋਂ ਭਾਜਪਾ ਹਲਕਾ ਰਾਜਪੁਰਾ ਦੇ ਇੰਚਾਰਜ ਜਗਦੀਸ਼ ਕੁਮਾਰ ਜੱਗਾ ਦੇ ਨਾਲ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ ’ਚ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਜਗਦੀਸ਼ ਕੁਮਾਰ ਜੱਗਾ ਵੱਲੋਂ ਪ੍ਰਨੀਤ ਕੌਰ ਤੇ ਅਨਿਲ ਸਰੀਨ ਨੂੰ ਵਿਸ਼ਵਾਸ ਦਵਾਇਆ ਗਿਆ ਕਿ ਹਲਕਾ ਰਾਜਪੁਰਾ ਅਧੀਨ ਆਉਂਦੇ ਸ਼ਹਿਰਾਂ ਅਤੇ ਪਿੰਡਾਂ ’ਚ ਭਾਜਪਾ ਦਾ ਵੋਟ ਬੈਂਕ ਦਿਨ ਪ੍ਰਤੇ ਦਿਨ ਵੱਧਦਾ ਜਾ ਰਿਹਾ ਹੈ। ਜਿਸ ਤੋਂ ਉਨ੍ਹਾਂ ਨੂੰ ਪੱਕਾ ਯਕੀਨ ਹੈ ਕਿ ਵਿਧਾਨ ਸਭਾ ਚੋਣਾਂ ’ਚ ਭਾਜਪਾ ਉਮੀਦਵਾਰ ਵੱਡੇ ਮਾਰਜਨ ਦੇ ਨਾਲ ਜਿੱਤ ਪ੍ਰਾਪਤ ਕਰਕੇ ਇਹ ਸੀਟ ਪਾਰਟੀ ਦੀ ਝੋਲੀ ਪਾਉਣਗੇ। ਹੁਣ ਦੱਸਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸੰਬੰਧ ਦੇ ਵਿੱਚ ਜਿੱਥੇ ਹਲਕਾ ਰਾਜਪੁਰਾ ਦੇ ਅੰਦਰ ਰੋਜ਼ਾਨਾ ਵੱਡੀ ਗਿਣਤੀ ’ਚ ਲੋਕ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਭਾਜਪਾ ਦੇ ਵਿੱਚ ਸ਼ਾਮਿਲ ਹੋ ਰਹੇ ਹਨ ਉੱਥੇ ਪਾਰਟੀ ਦੀ ਮਜਬੂਤੀ ਦੇ ਲਈ ਪਿੰਡਾਂ ਅਤੇ ਸ਼ਹਿਰਾਂ ’ਚ ਕਮੇਟੀਆਂ ਗਠਿਤ ਕਰਕੇ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਜਿਸ ਉਪਰੰਤ ਸਾਬਕਾ ਐਮਪੀ ਪਰਨੀਤ ਕੌਰ ਨੇ ਭਾਜਪਾ ਹਲਕਾ ਇੰਚਾਰਜ ਜਗਦੀਸ਼ ਕੁਮਾਰ ਜੱਗਾ ਨੂੰ ਥਾਪੜਾ ਦਿੰਦਿਆਂ ਭਾਜਪਾ ਪਾਰਟੀ ਦੀ ਮਜਬੂਤੀ ਦੇ ਲਈ ਕੰਮ ਕਰਨ ਦੀ ਗੱਲ ਆਖੀ। ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਰੁਪਿੰਦਰ ਸਿੰਘ ਸੰਧੂ, ਪ੍ਰਦੀਪ ਨੰਦਾ, ਭਾਜਪਾ ਐਸੀ ਮੋਰਚਾ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਗਦੀਪ ਸਿੰਘ ਜੱਗੀ, ਐਡਵੋਕੇਟ ਪਰਮਵੀਰ ਚੌਧਰੀ, ਸੋਨੂ ਸਮੇਤ ਹੋਰ ਹਾਜ਼ਰ ਸਨ।