ਜਗਦੀਸ਼ ਜੱਗਾ ਨੇ ਸੁਣੀਆਂ ਪਿੰਡ ਸ਼ਾਮਦੋ ਵਾਸੀਆਂ ਦੀਆਂ ਸਮੱਸਿਆਵਾਂ ਜਗਦੀਸ਼ ਜੱਗਾ ਨੇ ਸੁਣੀਆ ਪਿੰਡ ਸ਼ਾਮਦੋ ਵਾਸੀਆਂ ਦੀਆਂ ਸਮੱਸਿਆਵਾਂ
Publish Date: Sat, 11 Jul 2026 04:43 PM (IST)
Updated Date: Sun, 12 Jul 2026 04:03 AM (IST)
ਫੋਟੋ 11ਪੀਟੀਐਲ: 1 * ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ * ਭਾਜਪਾ ਵਰਕਰਾਂ ਨੇ ਸਰਕਾਰੀ ਯੋਜਨਾਵਾਂ ਸਬੰਧੀ ਪੈਂਫਲੈਟ ਵੀ ਵੰਡੇ ਐੱਚ.ਐੱਸ. ਸੈਣੀ, ਪੰਜਾਬੀ ਜਾਗਰਣ ਰਾਜਪੁਰਾ : ਭਾਜਪਾ ਦੇ ਰਾਜਪੁਰਾ ਹਲਕਾ ਇੰਚਾਰਜ ਜਗਦੀਸ਼ ਕੁਮਾਰ ਜੱਗਾ ਵੱਲੋਂ ਚਲਾਈ ਜਾ ਰਹੀ ਪਿੰਡ-ਪਿੰਡ ਜੱਗਾ ਮੁਹਿੰਮ ਤਹਿਤ ਸ਼ਨੀਵਾਰ ਨੂੰ ਪਿੰਡ ਸ਼ਾਮਦੋ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਆਪਣੀ ਟੀਮ ਸਮੇਤ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਪਿੰਡ ਵਾਸੀਆਂ ਨੇ ਜਗਦੀਸ਼ ਜੱਗਾ ਨੂੰ ਦੱਸਿਆ ਕਿ ਪਿੰਡ ਵਿੱਚ ਅੰਡਰਗਰਾਊਂਡ ਸੀਵਰੇਜ ਸਿਸਟਮ ਚਾਲੂ ਨਾ ਹੋਣ ਕਾਰਨ ਗੰਦਾ ਪਾਣੀ ਨਾਲੀਆਂ ਤੋਂ ਓਵਰਫਲੋ ਹੋ ਕੇ ਸੜਕਾਂ ਤੇ ਖੜ੍ਹਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਬਦਬੂ ਫੈਲ ਰਹੀ ਹੈ, ਸਗੋਂ ਬਿਮਾਰੀਆਂ ਫੈਲਣ ਦਾ ਵੀ ਖ਼ਤਰਾ ਬਣਿਆ ਹੋਇਆ ਹੈ। ਇਸ ਤੋਂ ਇਲਾਵਾ ਕਈ ਮੁਹੱਲਿਆਂ ’ਚ ਟੁੱਟੀਆਂ ਸੜਕਾਂ ਤੇ ਪਾਣੀ ਦੀ ਨਿਕਾਸੀ ਦਾ ਢੁੱਕਵਾਂ ਪ੍ਰਬੰਧ ਨਾ ਹੋਣ ਕਾਰਨ ਲੋਕਾਂ ਨੂੰ ਰੋਜ਼ਾਨਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਜਗਦੀਸ਼ ਜੱਗਾ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਸਬੰਧੀ ਮੌਜੂਦਾ ਪੰਜਾਬ ਸਰਕਾਰ ਦੇ ਦਾਅਵੇ ਹਕੀਕਤ ਨਾਲ ਮੇਲ ਨਹੀਂ ਖਾਂਦੇ। ਉਨ੍ਹਾਂ ਕਿਹਾ ਕਿ ਭਾਜਪਾ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ਤੇ ਉਠਾਉਂਦੀ ਰਹੇਗੀ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਤੇ ਹੋਰ ਯੋਜਨਾਵਾਂ ਬਾਰੇ ਵੀ ਪਿੰਡ ਵਾਸੀਆਂ ਨੂੰ ਜਾਣੂ ਕਰਵਾਇਆ। ਇਸ ਦੌਰਾਨ ਭਾਜਪਾ ਵਰਕਰਾਂ ਵੱਲੋਂ ਸਰਕਾਰੀ ਯੋਜਨਾਵਾਂ ਸਬੰਧੀ ਪੈਂਫਲੈਟ ਵੀ ਵੰਡੇ ਗਏ। ਜਗਦੀਸ਼ ਜੱਗਾ ਨੇ ਕਿਹਾ ਕਿ ਪਿੰਡ ਸ਼ਾਮਦੋ ਨਾਲ ਉਨ੍ਹਾਂ ਦੇ ਪਰਿਵਾਰਕ ਸਬੰਧ ਹਨ ਅਤੇ ਉਹ ਲੋਕਾਂ ਦੀ ਹਰ ਸਮੱਸਿਆ ਦੇ ਹੱਲ ਲਈ ਹਮੇਸ਼ਾ ਉਪਲਬਧ ਰਹਿਣਗੇ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਮਜ਼ਬੂਤੀ ਨਾਲ ਉਭਰੇਗੀ। ਇਸ ਮੌਕੇ ਪਿੰਡ ਵਾਸੀਆਂ ਨੇ ਜਗਦੀਸ਼ ਜੱਗਾ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਅਤੇ ਭਾਜਪਾ ਨੂੰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ। ਸਮਾਗਮ ਵਿੱਚ ਰਜਤ ਮਿੱਠੂ ਗਾਬਾ, ਹਰਵਿੰਦਰ ਸਿੰਘ ਸੈਣੀ, ਜਸਵਿੰਦਰ ਸਿੰਘ ਸੈਣੀ, ਜੈ ਪਾਲ, ਵਾਸਦੇਵ, ਸੁਖਪਾਲ ਸਿੰਘ ਪਾਲਾ, ਪ੍ਰਦੀਪ ਨੰਦਾ, ਰੁਪਿੰਦਰ ਸਿੰਘ ਸੰਧੂ, ਜਸਵਿੰਦਰ ਸਿੰਘ ਸੰਧੂ, ਸੋਨੂ ਡਾਲੀਮਾ ਵਿਹਾਰ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।