ਜੱਗਾ ਵੱਲੋਂ ਪ੍ਰੈੱਸ ਕਲੱਬ ਦੇ ਪ੍ਰਧਾਨ ਦਰਸ਼ਨ ਖਾਨ ਦਾ ਕੀਤਾ ਸਨਮਾਨ ਜੱਗਾ ਵੱਲੋਂ ਪ੍ਰੈੱਸ ਕਲੱਬ ਦੇ ਪ੍ਰਧਾਨ ਦਰਸ਼ਨ ਖਾਨ ਦਾ ਕੀਤਾ ਸਨਮਾਨ
Publish Date: Wed, 02 Sep 2026 04:28 PM (IST)
Updated Date: Wed, 02 Sep 2026 04:31 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਰਾਜਪੁਰਾ ਦੇ ਗਗਨ ਚੌਕ ਵਿਖੇ ਕਿਸਾਨ ਆਗੂ ਜਸਮੇਰ ਸਿੰਘ ਭੱਲਾ ਦੇ ਦਫ਼ਤਰ ਵਿਚ ਨਗਰ ਨਿਗਮ ਪਟਿਆਲਾ ਦੇ ਡਿਪਟੀ ਮੇਅਰ ਤੇ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਜਗਦੀਪ ਸਿੰਘ ਜੱਗਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਵੱਲੋਂ ਦਾ ਪ੍ਰੈੱਸ ਕਲੱਬ ਰਾਜਪੁਰਾ ਦੇ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ ਪੱਤਰਕਾਰ ਦਰਸ਼ਨ ਖਾਨ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੇ ਦਰਸ਼ਨ ਖਾਨ ਨੂੰ ਪ੍ਰੈੱਸ ਕਲੱਬ ਰਾਜਪੁਰਾ ਦਾ ਮੁੜ ਪ੍ਰਧਾਨ ਚੁਣੇ ਜਾਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਪੱਤਰਕਾਰ ਲੋਕਤੰਤਰ ਦਾ ਚੌਥਾ ਥੰਮ੍ਹ ਹਨ। ਪੱਤਰਕਾਰ ਆਪਣੀ ਕਲਮ ਰਾਹੀਂ ਆਮ ਲੋਕਾਂ ਦੀਆਂ ਸਮੱਸਿਆਵਾਂ ਤੇ ਆਵਾਜ਼ ਨੂੰ ਉਜਾਗਰ ਕਰਕੇ ਸਰਕਾਰਾਂ ਅਤੇ ਪ੍ਰਸ਼ਾਸਨ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਦਰਸ਼ਨ ਖਾਨ ਲੰਬੇ ਸਮੇਂ ਤੋਂ ਪੂਰੀ ਇਮਾਨਦਾਰੀ ਅਤੇ ਨਿਰਪੱਖਤਾ ਨਾਲ ਪੱਤਰਕਾਰਤਾ ਦੇ ਖੇਤਰ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ, ਜਿਸ ਲਈ ਉਹ ਵਧਾਈ ਦੇ ਪਾਤਰ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਦਰਸ਼ਨ ਖਾਨ ਭਵਿੱਖ ਵਿੱਚ ਵੀ ਪੱਤਰਕਾਰ ਭਾਈਚਾਰੇ ਨੂੰ ਨਾਲ ਲੈ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਂਦੇ ਰਹਿਣਗੇ। ਇਸ ਮੌਕੇ ਕਿਸਾਨ ਆਗੂ ਜਸਮੇਰ ਸਿੰਘ ਭੱਲਾ, ਅਸ਼ੋਕ ਭੱਲਾ, ਰਵਿੰਦਰ ਸਿੰਘ ਸੈਣੀ, ਹਰਮੇਸ਼ ਸਿੰਘ ਬਾਸਮਾ, ਸਰਪੰਚ ਗੁਰਤੇਜ ਸਿੰਘ, ਅੰਸਦੀਪ ਸਿੰਘ, ਗੁਰਪਾਲ ਸਿੰਘ, ਮੈਨੇਜਰ ਗਿਆਨ ਸਿੰਘ ਜੱਸੀ, ਸਤਨਾਮ ਸਿੰਘ, ਗੁਰਮੀਤ ਸਿੰਘ ਬਿੱਟੂ, ਬਲਵਿੰਦਰ ਸਿੰਘ ਚੇਅਰਮੈਨ ਬਾਲਕ ਸੰਮਤੀ ਰਾਜਪੁਰਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।