
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜੱਗਾ ਨੂੰ ਮਿਲ ਰਿਹਾ ਲੋਕਾਂ ਦਾ ਭਰਵਾਂ ਸਹਿਯੋਗ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਭਾਜਪਾ ਹਲਕਾ ਰਾਜਪੁਰਾ ਦੇ ਇੰਚਾਰਜ ਜਗਦੀਸ਼ ਕੁਮਾਰ ਜੱਗਾ ਵੱਲੋਂ ਸ਼ੁਰੂ ਕੀਤੀ ਗਈ ‘ਪਿੰਡ ਪਿੰਡ ਜੱਗਾ’ ਮੁਹਿੰਮ ਤਹਿਤ ਪਿੰਡ ਬਲਸੂਆਂ ਵਿਖੇ ਪਹੁੰਚ ਕੇ ਵਸਨੀਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ। ਇਸ ਮੌਕੇ ਜਗਦੀਸ਼ ਕੁਮਾਰ ਜੱਗਾ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਤੇ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਜਗਦੀਸ਼ ਕੁਮਾਰ ਜੱਗਾ ਨੇ ਕਿਹਾ ਕਿ ‘ਪਿੰਡ ਪਿੰਡ ਜੱਗਾ’ ਮੁਹਿੰਮ ਨੂੰ ਰਾਜਪੁਰਾ ਹਲਕੇ ਦੇ ਲੋਕਾਂ ਵੱਲੋਂ ਮਿਲ ਰਿਹਾ ਪਿਆਰ ਤੇ ਸਹਿਯੋਗ ਲਗਾਤਾਰ ਉਨ੍ਹਾਂ ਦਾ ਹੌਸਲਾ ਵਧਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਦੇ ਵਿਚਕਾਰ ਜਾ ਕੇ ਉਨ੍ਹਾਂ ਦੀ ਆਵਾਜ਼ ਸੁਣਨਾ, ਸਮੱਸਿਆਵਾਂ ਨੂੰ ਸਮਝਣਾ ਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨਾ ਹੈ। ਇਸ ਮੌਕੇ ਜਗਦੀਸ਼ ਜੱਗਾ ਵੱਲੋਂ ਪਿੰਡ ਵਾਸੀਆਂ ਨੂੰ ਘਰ ਘਰ ਜਾ ਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਪੈਂਫਲਟ ਵੀ ਵੰਡੇ ਗਏ। ਇਸ ਮੌਕੇ ਭਾਜਪਾ ਆਗੂ ਸੁਖਪਾਲ ਸਿੰਘ ਪਾਲਾ, ਕੌਂਸਲਰ ਰੁਪਿੰਦਰ ਸਿੰਘ ਸੰਧੂ, ਪ੍ਰਦੀਪ ਨੰਦਾ, ਐਡਵੋਕੇਟ ਪਰਮਵੀਰ ਚੌਧਰੀ, ਸੋਨੂ ਡਾਲੀਮਾ ਵਿਹਾਰ, ਸਮੇਤ ਪਿੰਡ ਬਲਸੂਆਂ ਦੇ ਵਸਨੀਕ ਹਾਜ਼ਰ ਸਨ।