ਯੂਨੀਅਨ ਨੇ ਸੀਐੱਮ ਮਾਨ ਦੇ ਵਿਰੋਧ ਦਾ ਕੀਤਾ ਐਲਾਨ
ਯੂਨੀਅਨ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਰੋਧ ਐਲਾਨ
Publish Date: Wed, 25 Mar 2026 04:38 PM (IST)
Updated Date: Wed, 25 Mar 2026 04:41 PM (IST)
ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਬ੍ਰਾਂਚ ਭੂਨਰਹੇਡ਼ੀ ਦੇ ਪ੍ਰਧਾਨ ਬਲਜਿੰਦਰ ਸਿੰਘ, ਜਰਨਲ ਸਕੱਤਰ ਸੁਖਵਿੰਦਰ ਸਿੰਘ ਸੁੱਖਾ, ਖ਼ਜ਼ਾਨਚੀ ਕੁਲਦੀਪ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੰਨਲਿਸਟਮੈਟ/ਆਉਟੋਸਰੋਸ ਵਰਕਰਾਂ ਨੂੰ ਪੱਕੇ ਕਰਨ ਦੇ ਵਾਅਦੇ ਨਾਲ ਆਈ ਪੰਜਾਬ ਸਰਕਾਰ ਵੱਲੋਂ 4 ਸਾਲ ਬੀਤਣ ਦੇ ਬਾਵਜੂਦ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੰਜਾਬ ’ਚ ਕੰਮ ਕਰਕੇ ਇੰਨਲਿਸਟਮੈਟ ਆਉਟੋਸਰੋਸ ਵਰਕਰਾਂ ਨੂੰ ਪੱਕਾ ਨਹੀਂ ਕੀਤਾ, ਸਗੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦਾ ਨਿੱਜੀਕਰਨ/ ਪੰਚਾਇਤੀ ਕਰਨ ਵੱਡੇ ਪੱਧਰ ਤੇ ਕੀਤਾ ਜਾ ਰਿਹਾ ਹੈ ਜਿਸ ਕਰਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ 30 ਮਾਰਚ ਨੂੰ ਹਲਕਾ ਸਨੌਰ ਦੀ ਸਬ ਤਹਿਸੀਲ ਦੁਧਨ ਸਾਧਾਂ ਆਉਣ ਤੇ ਵੱਡੇ ਪੱਧਰ ਤੇ ਵਿਰੋਧ ਕਰਕੇ ਪੰਜਾਬ ਸਰਕਾਰ ਤੋਂ ਇੰਨਲਿਸਟਮੈਟ/ ਆਉਟੋਸਰੋਸ ਵਰਕਰਾਂ ਨੂੰ ਪੱਕਾ ਕਰਨ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 15 ਲੇਬਰ ਕਾਨਫਰੰਸ ਦੇ ਫੈਸਲੇ ਅਨੁਸਾਰ ਤਨਖਾਹ ਦਿੱਤੀ ਜਾਵੇ ਅਤੇ ਨਿੱਜੀਕਰਨ/ ਪੰਚਾਇਤੀ ਕਰਨ ਬੰਦ ਕੀਤਾ ਜਾਵੇ।