ਸਾਬਕਾ ਮੰਤਰੀ ਦੇ ਦੇਹਾਂਤ ’ਤੇ ਜਲਾਲਪੁਰ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ
ਸਾਬਕਾ ਮੰਤਰੀ ਲਾਲ ਸਿੰਘ ਦੇ ਦੇਹਾਂਤ ’ਤੇ ਮਦਨ ਲਾਲ ਜਲਾਲਪੁਰ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ
Publish Date: Sat, 28 Mar 2026 06:54 PM (IST)
Updated Date: Sat, 28 Mar 2026 06:56 PM (IST)
ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਹਲਕਾ ਘਨੌਰ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਸਨੌਰ ਦੀ ਲੰਬੇ ਸਮੇਂ ਤੱਕ ਨੁਮਾਇੰਦਗੀ ਕਰਨ ਵਾਲੇ ਸੂਬੇ ਦੇ ਸਾਬਕਾ ਮੰਤਰੀ ਲਾਲ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਾਣਕਾਰੀ ਅਨੁਸਾਰ ਲਾਲ ਸਿੰਘ ਨੇ ਚੰਡੀਗੜ੍ਹ ਸਥਿਤ ਮੈਕਸ ਹਸਪਤਾਲ (ਓਮੈਕਸ) ਵਿੱਚ ਇਲਾਜ ਦੌਰਾਨ ਆਖਰੀ ਸਾਹ ਲਏ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਨੇ ਆਪਣੀ ਸਿਆਸੀ ਜ਼ਿੰਦਗੀ ਦੌਰਾਨ ਹਲਕਾ ਸਨੌਰ ਦੇ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਹਮੇਸ਼ਾ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਲਾਲ ਸਿੰਘ ਦੇ ਦੇਹਾਂਤ ਨਾਲ ਪੰਜਾਬ ਦੀ ਰਾਜਨੀਤੀ ਨੂੰ ਇੱਕ ਵੱਡਾ ਘਾਟਾ ਪਿਆ ਹੈ ਅਤੇ ਇੱਕ ਪ੍ਰਕਾਸ਼ਮਾਨ ਰਾਜਨੀਤਿਕ ਦੀਵਾ ਬੁੱਝ ਗਿਆ ਹੈ, ਜਿਸ ਦੀ ਕਮੀ ਹਮੇਸ਼ਾ ਮਹਿਸੂਸ ਕੀਤੀ ਜਾਵੇਗੀ। ਇਸ ਮੌਕੇ ਮਦਨ ਲਾਲ ਜਲਾਲਪੁਰ ਨੇ ਦੁੱਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟਾਉਂਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ।