ਲੌੜਵੰਦਾਂ ਦੀ ਮਦਦ ਕਰਨਾ ਸ਼ਲਾਘਾਯੋਗ : ਵਿਜੈ ਸ਼ਾਹ
ਲੌੜਵੰਦਾਂ ਦੀ ਮੱਦਦ ਕਰਨਾ ਸ਼ਲਾਘਾਯੋਗ: ਵਿਜੈ ਸ਼ਾਹ
Publish Date: Mon, 23 Feb 2026 04:40 PM (IST)
Updated Date: Mon, 23 Feb 2026 04:43 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪਟਿਆਲਾ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਜਨਹਿੱਤ ਸੰਮਤੀ ਵਲੋਂ ਪ੍ਰਧਾਨ ਐਸ.ਕੇ. ਗੋਤਮ ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ ਦੀ ਅਗਵਾਈ ਹੇਠ ਪ੍ਰਭਾਤ ਪ੍ਰਵਾਨਾ ਹਾਲ ਵਿਖੇ ਇੱਕ ਲੜਕੀ ਨੂੰ ਅੱਖ ਦੇ ਆਪ੍ਰੇਸ਼ਨ ਲਈ 5000 ਰੁਪਏ ਦੇ ਕੇ ਮਦਦ ਕੀਤੀ ਗਈ। ਜਿਸ ਵਿਚ ਮੁੱਖ ਮਹਿਮਾਨ ਉਘੇ ਕਲਾਕਾਰ ਵਿਜੈ ਸ਼ਾਹ ਨੇ ਸ਼ਿਰਕਤ ਕੀਤੀ। ਵਿਸ਼ੇਸ਼ ਤੌਰ ’ਤੇ ਐੱਸਪੀ ਪਰਾਸ਼ਰ, ਸਤੀਸ਼ ਜੌਸੀ, ਪ੍ਰਦੀਪ ਕੁਮਾਰ, ਸੁਰਿੰਦਰ ਸਿੰਘ, ਭੁਪਿੰਦਰ ਸਿੰਘ ਨੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆ ਵਿਜੈ ਸ਼ਾਹ ਨੇ ਕਿਹਾ ਕਿ ਜਨਹਿੱਤ ਸੰਮਤੀ ਵਲੋਂ ਲੋੜਵੰਦ ਮਰੀਜਾਂ ਨੂੰ ਵਿੱਤੀ ਸਹਾਇਤਾ ਦੇਣਾ, ਲੋੜਵੰਦ ਪਰਿਵਾਰਾਂ ਨੂੰ ਰਾਸ਼ਨ, ਲੋੜਵੰਦ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਫ਼ੀਸ ਦੇਣਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਜਨ ਹਿੱਤ ਸੰਮਤੀ ਵਰਗੀ ਸਮਾਜ ਸੇਵੀ ਸੰਸਥਾ ਤੋਂ ਸੇਧ ਲੈ ਕੇ ਹੋਰਨਾਂ ਸੰਸਥਾਵਾਂ ਨੂੰ ਵੀ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਜਰਨਲ ਸਕੱਤਰ ਵਿਨੋਦ ਸ਼ਰਮਾ ਨੇ ਕਿਹਾ ਕਿ ਉਹਨਾਂ ਦੀ ਸੰਸਥਾ ਹਮੇਸ਼ਾ ਲੋੜਵੰਦਾਂ ਦੀ ਮਦਦ ਹਰ ਸਮੇਂ ਤਿਆਰ ਹੈ।