- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਪੋਲੋ ਪਬਲਿਕ ਸਕੂਲ ਵਿਖੇ ਮਨਾਇਆ ਜਨਮਾਸ਼ਟਮੀ ਦਾ ਤਿਉਹਾਰ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਅਪੋਲੋ ਪਬਲਿਕ ਸਕੂਲ ਦੇਵੀਗਡ਼੍ਹ ਵਿਖੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਜਨਮ ਦਿਵਸ ਦਾ ਤਿਉਹਾਰ ਬਡ਼ੀ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਭਗਤੀਮਈ ਅਤੇ ਰੰਗਾਰੰਗ ਬਣਿਆ ਰਿਹਾ। ਸਮਾਗਮ ਦੌਰਾਨ ਕਿੰਡਰਗਾਰਟਨ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਵੱਖ-ਵੱਖ ਸੱਭਿਆਚਾਰਕ ਅਤੇ ਲੋਕ ਨਾਚ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਬੱਚੇ ਸ਼੍ਰੀ ਰਾਧਾ-ਕ੍ਰਿਸ਼ਨ ਜੀ ਦੀਆਂ ਮਨਮੋਹਕ ਪੁਸ਼ਾਕਾਂ ਵਿੱਚ ਸਜ ਕੇ ਆਏ, ਜਿਨ੍ਹਾਂ ਦੀ ਖੂਬਸੂਰਤੀ ਅਤੇ ਮਾਸੂਮੀਅਤ ਨੇ ਸਮਾਗਮ ਦੀ ਰੌਣਕ ਹੋਰ ਵੀ ਵਧਾ ਦਿੱਤੀ। ਇਸ ਮੌਕੇ ਸਕੂਲ ਦੇ ਚਾਰਾਂ ਹਾਊਸਾਂ ਵਿਚਕਾਰ ਭਜਨ ਮੁਕਾਬਲਾ ਵੀ ਕਰਵਾਇਆ ਗਿਆ। ਵਿਦਿਆਰਥੀਆਂ ਨੇ ਭਗਤੀਮਈ ਭਜਨਾਂ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲੇ ’ਚ ਸੁਭਾਸ਼ ਹਾਊਸ ਅਤੇ ਭਗਤ ਹਾਊਸ ਨੇ ਸਾਂਝੇ ਤੌਰ ’ਤੇ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਦੇ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਨੀਲਮਾ ਦੀਕਸ਼ਿਤ ਵੱਲੋਂ ਸਾਰੇ ਮਾਤਾ ਪਿਤਾ, ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਨੂੰ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਤੋਂ ਪਿਆਰ, ਸੱਚਾਈ, ਨੇਕੀ ਅਤੇ ਧਰਮ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਲੈਣ ਲਈ ਉਤਸ਼ਾਹਿਤ ਕੀਤਾ ਗਿਆ। ਸਮਾਗਮ ਨੇ ਵਿਦਿਆਰਥੀਆਂ ਵਿਚ ਭਾਰਤੀ ਸੱਭਿਆਚਾਰ ਅਤੇ ਧਾਰਮਿਕ ਪਰੰਪਰਾਵਾਂ ਪ੍ਰਤੀ ਪਿਆਰ ਤੇ ਸਤਿਕਾਰ ਦੀ ਭਾਵਨਾ ਪੈਦਾ ਕੀਤੀ।