ਭਾਰਤੀ ਜਨਤਾ ਪਾਰਟੀ ਦੀ ਮੋਗਾ ਰੈਲੀ ’ਚ ਨੌਜਵਾਨ ਵੱਧ ਚਡ਼੍ਹ ਕੇ ਲੈਣਗੇ ਹਿੱਸਾ: ਜਰਨੈਲ ਸਿੰਘ ਸ਼ੇਖਪੁਰ
ਭਾਰਤੀ ਜਨਤਾ ਪਾਰਟੀ ਦੀ ਮੋਗਾ ਰੈਲੀ ਵਿੱਚ ਨੌਜਵਾਨ ਵੱਧ ਚਡ਼ ਕੇ ਲੈਣਗੇ ਹਿੱਸਾ: ਜਰਨੈਲ ਸਿੰਘ ਸ਼ੇਖਪੁਰ
Publish Date: Thu, 05 Mar 2026 04:22 PM (IST)
Updated Date: Thu, 05 Mar 2026 04:26 PM (IST)

ਜੀਐਸ ਮਹਿਰੋਕ, ਪੰਜਾਬੀ ਜਾਗਰਣ ਦੇਵੀਗਡ਼੍ਹ: ਬੀਤੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫਤਰ ਚੰਡੀਗਡ਼੍ਹ ਵਿਖੇ ਭਾਰਤੀ ਜਨਤਾ ਯੁਵਾ ਮੋਰਚਾ ਆਲ ਪੰਜਾਬ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਪਾਰਟੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾਡ਼ ਵੀ ਹਾਜ਼ਰ ਸਨ। ਇਸ ਮੀਟਿੰਗ ਵਿੱਚ 14 ਮਾਰਚ ਨੂੰ ਮੋਗਾ ਵਿਖੇ ਹੋਣ ਵਾਲੀ ਰੈਲੀ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਦੌਰਾਨ ਰੈਲੀ ਸਬੰਧੀ ਯੁਵਾ ਮੋਰਚਾ ਦੇ ਸਾਰੇ ਨੌਜਵਾਨਾਂ ਵਿਚ ਪੂਰਾ ਜੋਸ਼ ਵੇਖਿਆ ਗਿਆ ਤੇ ਯੁਵਾ ਮੋਰਚਾ ਵੱਲੋਂ ਵਿਸ਼ਵਾਸ ਦਵਾਇਆ ਗਿਆ ਕਿ 14 ਮਾਰਚ ਨੂੰ ਮੋਗਾ ਵਿਖੇ ਹੋਣ ਵਾਲੀ ਰੈਲੀ ਵਿਚ ਨੌਜਵਾਨ ਵੱਧ ਚਡ਼੍ਹ ਕੇ ਹਿੱਸਾ ਲੈਣਗੇ। ਇਸ ਮੌਕੇ ਜਰਨੈਲ ਸਿੰਘ ਸੇਖਪੁਰ ਕੰਬੋਆਂ ਨੇ ਕਿਹਾ ਕਿ 2027 ਵਿਚ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਾਉਣ ਵਿਚ ਨੌਜਵਾਨਾਂ ਦਾ ਸਭ ਤੋਂ ਵੱਡਾ ਯੋਗਦਾਨ ਹੋਵੇਗਾ। ਪੰਜਾਬ ਦੇ ਨੌਜਵਾਨ ਹੁਣ ਪੰਜਾਬ ਵਿੱਚ ਬੀਜੇਪੀ ਦੀ ਸਰਕਾਰ ਦੇਖਣਾ ਚਾਹੁੰਦੇ ਹਨ ਕਿਉਂਕਿ ਦੂਜੀਆਂ ਰਾਜਨੀਤਿਕ ਪਾਰਟੀਆਂ ਨੇ ਪੰਜਾਬ ਨੂੰ ਆਰਥਿਕ ਪੱਖੋਂ ਕੰਗਾਲ ਕਰ ਕੇ ਰੱਖ ਦਿੱਤਾ ਹੈ। ਪੰਜਾਬ ਦੇ ਨੌਜਵਾਨ ਬੇਰੁਜਗਾਰੀ ਦੀ ਮਾਰ ਝੱਲ ਰਹੇ ਹਨ। ਪੰਜਾਬ ਦੀ ਨੌਜਵਾਨੀ ਇਸ ਸਮੇਂ ਬੀਜੇਪੀ ਦੀ ਸਰਕਾਰ ਬਣਾਉਣ ਲਈ ਬੇਹੱਦ ਉਤਾਵਲੀ ਹੈ, ਕਿਉਂਕਿ ਉਹਨਾਂ ਨੂੰ ਸਿਰਫ ਬੀਜੇਪੀ ਹੀ ਇਕ ਆਸ ਦੀ ਕਿਰਨ ਦਿਖਾਈ ਦੇ ਰਹੀ ਹੈ ਜੋ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰ ਸਕਦੀ ਹੈ। ਇਸ ਲਈ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਨੌਜਵਾਨਾਂ ਦੀ ਆਹਿਮ ਭੂਮਿਕਾ ਹੋਵੇਗੀ।