ਜਰਨੈਲ ਸਿੰਘ ਸਾਥੀਆਂ ਸਮੇਤ ਖਟਕਡ਼ ਕਲਾਂ ਵਿਖੇ ਹੋਏ ਨਤਮਸਤਕ
ਜਰਨੈਲ ਸਿੰਘ ਸਾਥੀਆਂ ਸਮੇਤ ਖਟਕਡ਼ ਕਲਾਂ ਵਿਖੇ ਹੋਏ ਨਤਮਸਤਕ
Publish Date: Sat, 03 Oct 2026 04:49 PM (IST)
Updated Date: Sat, 03 Oct 2026 04:50 PM (IST)
ਫੋਟੋ 3ਪੀਟੀਐਲ: 21: ਜੀਐਸ. ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਰਨੈਲ ਸਿੰਘ ਆਪਣੇ ਸਾਥੀਆਂ ਸਮੇਤ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾਡ਼ੇ ਮੌਕੇ ਪਿੰਡ ਖਟਕਡ਼ ਕਲਾਂ ਵਿਖੇ ਪਹੁੰਚ ਕੇ ਸ਼ਹੀਦ ਭਗਤ ਸਿੰਘ ਦੀ ਯਾਦਗਾਰ ਵਿਖੇ ਨਤਮਸਤਕ ਹੋ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਜਰਨੈਲ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਵਰਗੇ ਮਹਾਨ ਕ੍ਰਾਂਤੀਕਾਰੀਆਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਦੇਸ਼ ਪ੍ਰਤੀ ਉਨ੍ਹਾਂ ਦਾ ਜਜ਼ਬਾ ਅੱਜ ਵੀ ਦੇਸ਼ ਦੇ ਨੌਜਵਾਨਾਂ ਲਈ ਹਮੇਸ਼ਾ ਪ੍ਰੇਰਣਾਦਾਇਕ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦ ਭਗਤ ਸਿੰਘ ਦੀ ਸੋਚ ਤੋਂ ਪ੍ਰੇਰਨਾ ਲੈਂਦੇ ਹੋਏ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਵਾਲਾ ਸਮਾਜ ਸਿਰਜਣ ਲਈ ਨੌਜਵਾਨ ਪੀਡ਼੍ਹੀ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ। ਇਸ ਮੌਕੇ ਯੁਵਾ ਮੋਰਚਾ ਦੇ ਆਗੂ ਅਤੇ ਜਰਨੈਲ ਸਿੰਘ ਦੇ ਸਾਥੀ ਹਾਜ਼ਰ ਸਨ।