- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਰਨੈਲ ਸਿੰਘ ਹੈਪੀ ਕੰਬੋਜ ਪੰਜਾਬ ਦੇ ਮੁੱਖ ਬੁਲਾਰੇ ਨਿਯੁਕਤ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਹਲਕਾ ਰਾਜਪੁਰਾ ਤੋਂ ਸੀਨੀਅਰ ਭਾਜਪਾ ਆਗੂ ਜਰਨੈਲ ਸਿੰਘ ਹੈਪੀ ਕੰਬੋਜ ਨੂੰ ਭਾਰਤੀ ਜਨਤਾ ਪਾਰਟੀ ਦੇ ਓਬੀਸੀ ਮੋਰਚਾ ਪੰਜਾਬ ਦਾ ਮੁੜ ਮੁੱਖ ਬੁਲਾਰਾ (ਸਪੋਕਸਮੈਨ) ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਜਰਨੈਲ ਸਿੰਘ ਹੈਪੀ ਕੰਬੋਜ ਨੇ ਭਾਜਪਾ ਪਾਰਟੀ ਹਾਈਕਮਾਨ, ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ, ਸੰਗਠਨ ਮਹਾਂਮੰਤਰੀ ਮੰਥਰੀ ਨੀਵਾਸਲੂ ਤੇ ਭਾਜਪਾ ਓਬੀਸੀ ਮੋਰਚਾ ਪੰਜਾਬ ਦੇ ਪ੍ਰਧਾਨ ਸ਼ਿਵ ਰਾਜ ਚੌਧਰੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਮੁੜ ਭਰੋਸਾ ਪ੍ਰਗਟ ਕਰਦਿਆਂ ਇਹ ਜ਼ਿੰਮੇਵਾਰੀ ਸੌਂਪਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਜਰਨੈਲ ਸਿੰਘ ਹੈਪੀ ਕੰਬੋਜ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਓਬੀਸੀ ਵਰਗ ਸਮੇਤ ਸਮਾਜ ਦੇ ਹਰ ਵਰਗ ਤੱਕ ਭਾਜਪਾ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਵੱਲੋਂ ਲੋਕ ਹਿੱਤ ਵਿਚ ਕੀਤੇ ਜਾ ਰਹੇ ਕੰਮਾਂ ਨੂੰ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸਮੂਹ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਵੀ ਕੀਤੀ। ਜ਼ਿਕਰਯੋਗ ਹੈ ਕਿ ਜਰਨੈਲ ਸਿੰਘ ਹੈਪੀ ਕੰਬੋਜ ਕਰੀਬ ਢਾਈ ਦਹਾਕਿਆਂ ਤੋਂ ਭਾਜਪਾ ਪਾਰਟੀ ਦੀ ਹਲਕਾ ਰਾਜਪੁਰਾ ਦੇ ਅੰਦਰ ਸੇਵਾ ਕਰ ਰਹੇ ਹਨ। ਇਸ ਸਮੇਂ ਦੌਰਾਨ ਉਹ ਭਾਜਪਾ ਦੇ ਸੂਬਾ ਪੱਧਰ ਦੇ ਵੱਖ-ਵੱਖ ਅਹੁਦਿਆਂ ਦੇ ਉੱਤੇ ਰਹਿ ਕੇ ਭਾਜਪਾ ਪਾਰਟੀ ਦੀ ਪੰਜਾਬ ਸੂਬੇ ਅੰਦਰ ਮਜਬੂਤੀ ਦੇ ਲਈ ਕੰਮ ਕਰਦੇ ਆ ਰਹੇ ਹਨ।