- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕ ਭਲਾਈ ਦੇ ਕਾਰਜਾਂ ਲਈ ਜਸਮੇਰ ਸਿੰਘ ਭੱਲਾ ਦਾ ਸਨਮਾਨ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਰਾਜਪੁਰਾ ਇਲਾਕੇ ਵਿਚ ਲੋਕ ਭਲਾਈ ਅਤੇ ਸਮਾਜ ਸੇਵਾ ਦੇ ਕਾਰਜਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਵਾਲੇ ਉੱਘੇ ਸਮਾਜ ਸੇਵੀ ਤੇ ਕਿਸਾਨ ਆਗੂ ਜਸਮੇਰ ਸਿੰਘ ਭੱਲਾ ਨੂੰ ਸਟੇਟ ਬੈਂਕ ਆਫ ਇੰਡੀਆ ਮਾਡਲ ਟਾਊਨ ਬ੍ਰਾਂਚ ਪਟਿਆਲਾ ਦੇ ਬ੍ਰਾਂਚ ਮੈਨੇਜਰ ਗਿਆਨ ਸਿੰਘ ਜੱਸੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬ੍ਰਾਂਚ ਮੈਨੇਜਰ ਗਿਆਨ ਸਿੰਘ ਜੱਸੀ ਨੇ ਕਿਹਾ ਕਿ ਜਸਮੇਰ ਸਿੰਘ ਭੱਲਾ ਵੱਲੋਂ ਰਾਜਪੁਰਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੋਕ ਭਲਾਈ ਦੇ ਕਾਰਜ ਨਿਸ਼ਕਾਮ ਸੇਵਾ ਦੀ ਭਾਵਨਾ ਨਾਲ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਜ ਦੀ ਭਲਾਈ ਲਈ ਸਮਰਪਿਤ ਹੋ ਕੇ ਕੀਤੀ ਜਾ ਰਹੀ ਸੇਵਾ ਹੋਰਨਾਂ ਲਈ ਵੀ ਪ੍ਰੇਰਣਾਦਾਇਕ ਹੈ। ਗਿਆਨ ਸਿੰਘ ਜੱਸੀ ਨੇ ਜਸਮੇਰ ਸਿੰਘ ਭੱਲਾ ਦੀ ਚੜ੍ਹਦੀ ਕਲਾ ਅਤੇ ਸਿਹਤਯਾਬੀ ਲਈ ਵਾਹਿਗੁਰੂ ਅੱਗੇ ਅਰਦਾਸ ਕਰਦਿਆਂ ਕਾਮਨਾ ਕੀਤੀ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਵੱਧ ਤੋਂ ਵੱਧ ਲੋਕ ਭਲਾਈ ਦੇ ਕਾਰਜ ਕਰਦੇ ਰਹਿਣ। ਇਸ ਮੌਕੇ ਰਵਿੰਦਰ ਸਿੰਘ ਸੈਣੀ, ਅਸ਼ੋਕ ਭੱਲਾ, ਕੁਲਵੰਤ ਸਿੰਘ, ਸਿਮਰਨਜੀਤ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।