ਜੱਸੀ ਸੋਹੀਆਂਵਾਲਾ ਵੱਲੋਂ ਤੀਰਥ ਯਾਤਰਾ ਬੱਸ ਨੂੰ ਕੀਤਾ ਰਵਾਨਾ
ਜੱਸੀ ਸੋਹੀਆਂਵਾਲਾ ਵਲੋਂ ਤੀਰਥ ਯਾਤਰਾ ਬੱਸ ਨੂੰ ਕੀਤਾ ਰਵਾਨਾ
Publish Date: Wed, 01 Apr 2026 05:04 PM (IST)
Updated Date: Wed, 01 Apr 2026 05:07 PM (IST)

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਬਜ਼ੁਰਗਾਂ ਨੂੰ ਗੁਰੂ ਧਾਮਾਂ ਦੇ ਦਰਸ਼ਨ ਦੀਦਾਰੇ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਆਮ ਆਦਮੀ ਪਾਰਟੀ ਵਿਰਾਸਤ ਸੇਵਾ ਸੰਗਠਨ ਦੇ ਸਟੇਟ ਸੈਕਟਰੀ ਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਵੀਰ ਸਿੰਘ ਦੇ ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਲੁਬਾਣਾ ਟੇਕੂ ਤੋਂ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ ਅਤੇ ਰਾਮ ਤੀਰਥ ਦੇ ਦਰਸ਼ਨਾਂ ਲਈ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਤੀਰਥ ਯਾਤਰਾ ਰਾਹੀਂ ਗੁਰਧਾਮਾਂ ਦੇ ਦਰਸ਼ਨ ਕਰਵਾਉਣ ਲਈ ਕੀਤਾ ਗਿਆ ਉਪਰਾਲਾ ਅਤੀ ਸਲਾਘਾਯੋਗ ਹੈ ਕਿਉਂਕਿ ਵੱਡੀ ਗਿਣਤੀ ਵਿਚ ਉਹ ਬਜ਼ੁਰਗ ਇਸ ਯਾਤਰਾ ਦਾ ਲਾਹਾ ਲੈ ਰਹੇ ਹਨ ਜੋ ਅੱਜ ਤੱਕ ਕਦੇ ਵੀ ਕਿਸੇ ਨਾ ਕਿਸੇ ਮਜਬੂਰੀ ਕਾਰਨ ਆਪਣੇ ਗੁਰੂ ਧਾਮਾਂ ਦੇ ਦਰਸ਼ਨਾਂ ਲਈ ਨਹੀਂ ਜਾ ਸਕੇ। ਉਨ੍ਹਾਂ ਦੱਸਿਆ ਕਿ ਗੁਰੂ ਧਾਮਾਂ ਦੇ ਦਰਸ਼ਨ ਦੇ ਨਾਲ ਨਾਲ ਬਜ਼ੁਰਗਾਂ ਨੂੰ ਅਟਾਰੀ-ਵਾਹਗਾ ਬਾਰਡਰ ਵੀ ਦਿਖਾਇਆ ਜਾਂਦਾ ਹੈ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਯਾਤਰਾ ਕਰਨ ਵਾਲੇ ਬਜ਼ੁਰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਸੀਸਾਂ ਦੇ ਰਹੇ ਹਨ।