ਜੱਸੀ ਸੋਹੀਆਂ ਨੇ ਦਿੱਤੀ 3 ਲੱਖ ਰੁਪਏ ਦੀ ਗ੍ਰਾਂਟ
ਜੱਸੀ ਸੋਹੀਆਂ ਨੇ ਦਿੱਤੀ 3 ਲੱਖ ਰੁਪਏ ਦੀ ਗ੍ਰਾਂਟ
Publish Date: Thu, 05 Feb 2026 05:55 PM (IST)
Updated Date: Thu, 05 Feb 2026 05:59 PM (IST)
ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਚੱਠੇ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਵਿਚ ਸਮੂਲੀਅਤ ਕਰਕੇ ਆਪਣੀ ਹਾਜ਼ਰੀ ਭਰੀ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਦੀ ਮੰਗ ਤੇ ਐਸਸੀ ਧਰਮਸ਼ਾਲਾ ਲਈ 3 ਲੱਖ ਰੁਪਏ ਦੀ ਗ੍ਰਾਂਟ ਭੇਜਣ ਦਾ ਐਲਾਨ ਕੀਤਾ। ਜੱਸੀ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਤੋਂ ਸੇਧ ਲੈ ਕੇ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਵਰਗ ਦੇ ਹਰ ਨਾਗਰਿਕ ਨੂੰ 10 ਲੱਖ ਰੁਪਏ ਦਾ ਮੁਫ਼ਤ ਇਲਾਜ ਮਿਲੇਗਾ ਤੇ ਪੰਜਾਬ ਦੇ ਵਸਨੀਕ ਇਸ ਸਕੀਮ ਦਾ ਲਾਭ ਲੈ ਸਕਣਗੇ ਅਤੇ ਇਹ ਯੋਜਨਾ ਪੰਜਾਬ ਵਾਸੀਆਂ ਲਈ ਵਰਦਾਨ ਸਾਬਤ ਹੋਵੇਗੀ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਸੁਸਾਇਟੀ ਦੇ ਪ੍ਰਬੰਧਕਾਂ ਅਤੇ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਟਰੱਸਟ ਦੇ ਮੈਂਬਰ ਗੋਪੀ ਫੈਜਗੜ੍ਹ, ਸੁਖਜੀਤ ਸਿੰਘ ਹਾਂਸ, ਸੁਖਚੈਨ ਸਿੰਘ ਕੁਲਾਰਾਂ, ਬਲਾਕ ਪ੍ਰਧਾਨ ਬਲਵਿੰਦਰ ਸਿੰਘ ਪੋਪਲ, ਮੋਹਨ ਸਿੰਘ ਚੱਠੇ ਆਦਿ ਸਮੇਤ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।