ਸਿਹਤ ਬੀਮਾ ਯੋਜਨਾ ਲੋਕਾਂ ਲਈ ਬਣੀ ਵਰਦਾਨ : ਚੇਅਰਮੈਨ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ: ਜੱਸੀ ਸੋਹੀਆਂ ਵਾਲਾ
Publish Date: Sat, 11 Apr 2026 04:46 PM (IST)
Updated Date: Sat, 11 Apr 2026 04:50 PM (IST)

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ ਨਾਭਾ : ਨਾਭਾ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਨਗਰ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਇਸ ਯੋਜਨਾ ਦਾ ਲਾਭ ਲੈਣ ਲਈ ਲੋਕਾਂ ਦੇ ਕਾਰਡ ਬਣਾਉਣ ਸਬੰਧੀ ਕੈਂਪ ਲਗਾਇਆ ਗਿਆ। ਇਸ ਮੌਕੇ ਇਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਵਿਸ਼ੇਸ਼ ਤੌਰ ’ਤੇ ਪੁੱਜਕੇ ਕੈਂਪ ਦਾ ਨਿਰੀਖਣ ਕੀਤਾ। ਇਸ ਮੌਕੇ ਮਾ. ਦਰਸ਼ਨ ਸਿੰਘ ਮੋਹਲਗੁਆਰਾ, ਬਲਵੀਰ ਸਿੰਘ ਠੇਕੇਦਾਰ ਪੰਚ ਤੇ ਕਰਮਜੀਤ ਕੌਰ ਪੰਚ ਨੇ ਇਸ ਕੈਂਪ ਦੀ ਅਗਵਾਈ ਕੀਤੀ ਅਤੇ ਲੋਕਾਂ ਨੂੰ ਇਸ ਯੋਜਨਾ ਤਹਿਤ ਆਪਣੇ ਪਰਿਵਾਰਾਂ ਦੇ ਕਾਰਡ ਬਣਵਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦੇਣ ਨਾਲ ਬਹੁਤ ਸਾਰੇ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਮਿਲ ਰਿਹਾ ਹੈ ਅਤੇ ਲੋਕ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਆਪਣਾ ਇਲਾਜ ਕਰਵਾਕੇ ਸਰਕਾਰ ਦੀ ਇਸ ਯੋਜਨਾ ਨੂੰ ਖੂਬ ਸਲਾਹ ਰਹੇ ਹਨ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਨਾਭਾ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਸਰਕਾਰ ਵੱਲੋਂ ਕਾਰਡ ਬਣਾਉਣ ਲਈ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਦੇ ਪਰਿਵਾਰ ਦਾ ਕਾਰਡ ਨਹੀਂ ਬਣਿਆ ਉਹ ਇਨ੍ਹਾਂ ਕੈਂਪਾਂ ’ਚ ਜਾ ਕੇ ਆਪਣੇ ਕਾਰਡ ਬਣਾ ਸਕਦੇ ਹਨ ਤਾਂ ਜੋ ਲੋੜ ਪੈਣ ਤੇ ਇਸਦਾ ਲਾਭ ਮਿਲ ਸਕੇ।