ਜਸਵਿੰਦਰ ਚੇਅਰਪਰਸਨ ਤੇ ਭੁਪਿੰਦਰ ਭਿੰਦਾ ਵਾਈਸ ਚੇਅਰਮੈਨ ਬਣੇ
ਜਸਵਿੰਦਰ ਕੌਰ ਚੇਅਰਪਰਸਨ ਅਤੇ ਅਤੇ ਭੁਪਿੰਦਰ ਸਿੰਘ ਭਿੰਦਾ ਵਾਈਸ ਚੇਅਰਮੈਨ ਬਣੇ
Publish Date: Fri, 06 Mar 2026 04:27 PM (IST)
Updated Date: Fri, 06 Mar 2026 04:30 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਰਾਜਪੁਰਾ ਦੀ ਪੁਰਾਣੀ ਕਚਹਿਰੀ ਨੇੜੇ ਸਥਿਤ ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਸ਼ੰਭੂ ਕਲਾ ਦੇ ਦਫਤਰ ਵਿਖੇ ਬਲਾਕ ਸੰਮਤੀ ਸ਼ੰਭੂ ਕਲਾ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਲਈ ਇਕ ਵਿਸ਼ੇਸ਼ ਮੀਟਿੰਗ ਐੱਸਡੀਐੱਮ ਰਾਜਪੁਰਾ ਦੀ ਅਗਵਾਈ ਹੇਠ ਕੀਤੀ ਗਈ। ਇਸ ਮੀਟਿੰਗ ਵਿਚ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਮੀਟਿੰਗ ਦੌਰਾਨ ਬਲਾਕ ਸੰਮਤੀ ਦੇ ਸਮੂਹ ਮੈਂਬਰਾਂ ਦੀ ਹਾਜ਼ਰੀ ਵਿੱਚ ਚੋਣ ਪ੍ਰਕਿਰਿਆ ਪੂਰੀ ਕੀਤੀ ਗਈ, ਜਿਸ ਵਿੱਚ ਸਰਬਸੰਮਤੀ ਨਾਲ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਚੋਣ ਦੌਰਾਨ ਸਮੂਹ ਬਲਾਕ ਸੰਮਤੀ ਮੈਂਬਰਾਂ ਵੱਲੋਂ ਮਤਾ ਪਾਸ ਕਰਕੇ ਚਮਾਰੂ ਜੋਨ ਤੋਂ ਬਲਾਕ ਸੰਮਤੀ ਮੈਂਬਰ ਜਸਵਿੰਦਰ ਕੌਰ ਨੂੰ ਬਲਾਕ ਸੰਮਤੀ ਸ਼ੰਭੂ ਕਲਾ ਦੀ ਚੇਅਰ ਪਰਸਨ ਅਤੇ ਖਾਨਪੁਰ ਗੰਡਿਆਂ ਜੋਨ ਤੋਂ ਭਪਿੰਦਰ ਸਿੰਘ ਭਿੰਦਾ ਨੂੰ ਵਾਈਸ ਚੇਅਰਮੈਨ ਵਜੋਂ ਸਰਬਸੰਮਤੀ ਨਾਲ ਚੁਣਿਆ ਗਿਆ। ਇਸ ਮੌਕੇ ਸਮੂਹ ਮੈਂਬਰਾਂ ਨੇ ਨਵ-ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਤੋਂ ਬਲਾਕ ਦੇ ਵਿਕਾਸ ਲਈ ਮਿਲਜੁਲ ਕੇ ਕੰਮ ਕਰਨ ਦੀ ਆਸ ਪ੍ਰਗਟਾਈ। ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਨੇ ਨਵ-ਨਿਯੁਕਤ ਚੇਅਰ ਪਰਸਨ ਜਸਵਿੰਦਰ ਕੌਰ ਅਤੇ ਵਾਈਸ ਚੇਅਰਮੈਨ ਭੁਪਿੰਦਰ ਸਿੰਘ ਭਿੰਦਾ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਨਵ ਨਿਯੁਕਤ ਚੇਅਰ ਪਰਸਨ ਜਸਵਿੰਦਰ ਕੌਰ ਤੇ ਵਾਈਸ ਚੇਅਰਮੈਨ ਭੁਪਿੰਦਰ ਸਿੰਘ ਨੇ ਵਿਧਾਇਕ ਗੁਰਲਾਲ ਘਨੌਰ ਅਤੇ ਸਮੂਹ ਬਲਾਕ ਸੰਮਤੀ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬੀਡੀਪੀਓ ਜਤਿੰਦਰ ਸਿੰਘ ਢਿੱਲੋਂ, ਚੇਅਰਮੈਨ ਸਹਿਜਪਾਲ ਸਿੰਘ ਲਾਡਾ, ਬਲਾਕ ਸੰਮਤੀ ਮੈਂਬਰ ਗੁਰਿੰਦਰਜੀਤ ਸਿੰਘ ਸੋਨੂ ਥੂਹਾ, ਜਗਦੀਪ ਸਿੰਘ ਚਮਾਰੂ, ਸਰਪੰਚ ਲਖਵਿੰਦਰ ਸਿੰਘ ਚਮਾਰੂ ਸਮੇਂਤ ਹੋਰ ਵੀ ਬਲਾਕ ਸੰਮਤੀ ਮੈਂਬਰ ਅਤੇ ਪਾਰਟੀ ਅਹੁਦੇਦਾਰ ਮੌਜੂਦ ਸਨ।