ਵਿਧਾਨ ਸਭਾ ਚੋਣਾਂ ਲਈ ਲਾਲਾ ਖਲੌਰ ਨੇ ਹਲਕਾ ਰਾਜਪੁਰਾ ਤੋਂ ਠੋਕਿਆ ਦਾਅਵਾ ਵਿਧਾਨ ਸਭਾ ਚੋਣਾਂ ਲਈ ਜਸਵਿੰਦਰ ਸਿੰਘ ਲਾਲਾ ਖਲੌਰ ਨੇ ਹਲਕਾ ਰਾਜਪੁਰਾ ਤੋਂ ਠੋਕਿਆ ਦਾਅਵਾ
Publish Date: Mon, 23 Nov 2026 05:03 PM (IST)
Updated Date: Mon, 23 Nov 2026 05:07 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਰਾਜਪੁਰਾ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਤੇ ਸੀਨੀਅਰ ਆਗੂ ਜਸਵਿੰਦਰ ਸਿੰਘ ਲਾਲਾ ਖਲੌਰ ਨੇ ਹਲਕਾ ਰਾਜਪੁਰਾ ਤੋਂ ਵਿਧਾਨ ਸਭਾ ਚੋਣ ਲੜਨ ਦੀ ਆਪਣੀ ਇੱਛਾ ਜ਼ਾਹਿਰ ਕਰਦਿਆਂ ਟਿਕਟ ਲਈ ਆਪਣਾ ਦਾਅਵਾ ਪੇਸ਼ ਕੀਤਾ ਹੈ। ਜਸਵਿੰਦਰ ਸਿੰਘ ਲਾਲਾ ਖਲੌਰ ਪਿਛਲੇ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ ਤੇ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮੀ ਨਾਲ ਹਿੱਸਾ ਲੈਂਦੇ ਆ ਰਹੇ ਹਨ। ਉਨ੍ਹਾਂ ਵੱਲੋਂ ਸਮੇਂ-ਸਮੇਂ ਤੇ ਪਾਰਟੀ ਦੀਆਂ ਨੀਤੀਆਂ ਤੇ ਲੋਕਪੱਖੀ ਸੋਚ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤ ਕਰਨ ਲਈ ਵੀ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਲਾਲਾ ਖਲੌਰ ਪਾਰਟੀ ਦੇ ਇੱਕ ਨੌਜਵਾਨ ਤੇ ਸਰਗਰਮ ਚਿਹਰੇ ਵਜੋਂ ਵਿਚਰ ਰਹੇ ਹਨ। ਉਨ੍ਹਾਂ ਦੀ ਨੌਜਵਾਨ ਵਰਗ ਵਿਚ ਚੰਗੀ ਪਕੜ ਮੰਨੀ ਜਾਂਦੀ ਹੈ, ਜਦਕਿ ਪਾਰਟੀ ਦੇ ਟਕਸਾਲੀ ਆਗੂਆਂ ਅਤੇ ਸੀਨੀਅਰ ਲੀਡਰਸ਼ਿਪ ਨਾਲ ਵੀ ਉਨ੍ਹਾਂ ਦੇ ਚੰਗੇ ਸਬੰਧ ਹਨ, ਉਹ ਪਾਰਟੀ ਦੇ ਵੱਖ-ਵੱਖ ਆਗੂਆਂ ਨਾਲ ਮਿਲ ਕੇ ਸੰਗਠਨ ਦੀ ਮਜ਼ਬੂਤੀ ਲਈ ਕੰਮ ਕਰਦੇ ਆ ਰਹੇ ਹਨ। ਜਸਵਿੰਦਰ ਸਿੰਘ ਲਾਲਾ ਖਲੌਰ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਰਾਜਪੁਰਾ ਤੋਂ ਆਪਣੀ ਦਾਅਵੇਦਾਰੀ ਪੇਸ਼ ਕੀਤੇ ਜਾਣ ਨਾਲ ਇਲਾਕੇ ਦੇ ਸਿਆਸੀ ਹਲਕਿਆਂ ’ਚ ਨਵੀਂ ਚਰਚਾ ਛਿੜ ਗਈ ਹੈ। ਹੁਣ ਦੇਖਣਾ ਹੋਵੇਗਾ ਕਿ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਰਾਜਪੁਰਾ ਤੋਂ ਕਿਸ ਆਗੂ ਨੂੰ ਆਪਣਾ ਉਮੀਦਵਾਰ ਬਣਾਇਆ ਜਾਂਦਾ ਹੈ।