ਸੂਬੇ ’ਚ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ : ਜਥੇਦਾਰ ਗੜ੍ਹੀ
ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ: ਜਥੇਦਾਰ ਗੜ੍ਹੀ
Publish Date: Sun, 22 Mar 2026 04:58 PM (IST)
Updated Date: Sun, 22 Mar 2026 05:01 PM (IST)

ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ, ਬਨੂੜ : ਸੂਬੇ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀਆਂ ਰਾਜਨੀਤਿਕ ਪਾਰਟੀਆਂ ਵੱਲੋਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਇਕ ਭਰਵੀ ਮੀਟਿੰਗ ਪਿੰਡ ਮਨੌਲੀ ਸੂਰਤ ਵਿਖੇ ਹੋਈ, ਜਿਸ ਵਿਚ ਹਲਕਾ ਰਾਜਪੁਰਾ ਦੇ ਇੰਚਾਰਜ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਸੁਰਜੀਤ ਸਿੰਘ ਗੜੀ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਕਾਲੀ ਦਲ ਵੱਲੋਂ ਸੂਬੇ ਦੇ ਲੋਕਾਂ ਲਈ ਚਲਾਈਆਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਬੰਦ ਕਰ ਦਿੱਤਾ ਹੈ ਜਿਸ ਕਾਰਨ ਹਰ ਵਰਗ ਦੇ ਲੋਕ ਦੁਖੀ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਆਟਾ ਦਾਲ ਸਕੀਮ, ਮੁਫਤ ਕਿਸਾਨਾਂ ਨੂੰ ਬਿਜਲੀ ਦੇ ਕਨੈਕਸ਼ਨ ਅਤੇ ਹੋਰ ਲੋਕ ਭਲਾਈ ਦੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਸਨ ਜਿਨਾਂ ਨੂੰ ਸੂਬਾ ਸਰਕਾਰ ਵੱਲੋਂ ਬੰਦ ਕਰ ਦਿੱਤਾ ਗਿਆ ਹੈ ਅਤੇ ਉਹ ਇਨ੍ਹਾਂ ਲੋਕ ਭਲਾਈ ਦੀਆਂ ਸਕੀਮਾਂ ਤੋਂ ਵਾਂਝੇ ਹੋ ਗਏ ਹਨ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਧੂ ਸਿੰਘ ਖਲੋਰ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਨੂੜ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕੇ ਦੇ ਜੰਮਪਲ ਸੁਰਜੀਤ ਸਿੰਘ ਗੜ੍ਹੀ ਨੂੰ ਹਲਕਾ ਰਾਜਪੁਰਾ ਤੋਂ ਇੰਚਾਰਜ ਨਿਯੁਕਤ ਕਰਕੇ ਲੋਕਾਂ ਦਾ ਦਿਲ ਜਿੱਤ ਲਿਆ ਹੈ ਅਤੇ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਹਲਕੇ ਦੇ ਲੋਕਾਂ ਦੇ ਦੁੱਖ ਸੁੱਖ ’ਚ ਵਿਚਰ ਰਹੇ ਹਨ ਜਿਸਦਾ ਫਾਇਦਾ ਅਕਾਲੀ ਦਲ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਮਿਲੇਗਾ ਅਤੇ ਉਹ ਹਲਕਾ ਰਾਜਪੁਰਾ ਤੋਂ ਸੁਰਜੀਤ ਸਿੰਘ ਗੜੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਣਗੇ। ਇਸ ਮੌਕੇ ਯੂਥ ਆਗੂ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਦਰਜਨਾਂ ਨੌਜਵਾਨਾਂ ਨੇ ਅਕਾਲੀ ਦਲ ਵੀ ਕਮਾਨ ਹੇਠ ਚੱਲਣ ਦਾ ਐਲਾਨ ਵੀ ਕੀਤਾ। ਇਸ ਮੌਕੇ ਸੁਰਿੰਦਰ ਸਿੰਘ ਘੁਮਾਣਾ, ਭੁਪਿੰਦਰ ਸਿੰਘ, ਗੁਰਮੇਲ ਸਿੰਘ, ਭਗਤ ਸਿੰਘ, ਸਨਵੀਰ ਸਿੰਘ, ਮਹਿੰਦਰ ਸਿੰਘ, ਜਤਿੰਦਰ ਸਿੰਘ, ਪਾਲ ਰਾਮ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ।