ਜਥੇਦਾਰ ਗੜ੍ਹੀ ਵੱਲੋਂ ਪਿੰਡ ਕਾਲੋਮਾਜਰਾ ਵਿਖੇ ਚਲਾਈ ਡੋਰ-ਟੂ-ਡੋਰ ਮੁਹਿੰਮ ਜਥੇਦਾਰ ਗੜੀ ਵੱਲੋਂ ਪਿੰਡ ਕਾਲੋਮਾਜਰਾ ਵਿਖੇ ਚਲਾਈ ਡੋਰ-ਟੂ-ਡੋਰ ਮੁਹਿੰਮ
Publish Date: Sun, 25 Oct 2026 04:36 PM (IST)
Updated Date: Sun, 25 Oct 2026 04:40 PM (IST)
ਫੋਟੋ 25ਪੀਟੀਐਲ: 2: ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਹਲਕਾ ਰਾਜਪੁਰਾ ਦੇ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦੀ ਅਗਵਾਈ ਹੇਠ ਪਾਰਟੀ ਵੱਲੋਂ ਪਿੰਡ ਕਾਲੋਮਾਜਰਾ ਵਿਖੇ ਡੋਰ-ਟੂ-ਡੋਰ ਮੁਹਿੰਮ ਚਲਾਈ ਗਈ। ਇਹ ਮੁਹਿੰਮ ਬੀਸੀ ਵਿੰਗ ਹਲਕਾ ਰਾਜਪੁਰਾ ਦੇ ਪ੍ਰਧਾਨ ਕੁਲਵਿੰਦਰ ਸਿੰਘ ਕਾਲੋਮਾਜਰਾ ਦੀ ਅਗਵਾਈ ਹੇਠ ਕਰਵਾਈ ਗਈ। ਇਸ ਮੌਕੇ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਪਾਰਟੀ ਦੀਆਂ ਨੀਤੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਪਿੰਡ ਵਾਸੀਆਂ ਨਾਲ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਪਿੰਡ ਕਾਲੋਮਾਜਰਾ ਦੇ ਵਸਨੀਕਾ ਦੇ ਵੱਲੋਂ ਡੋਰ ਟੂ ਡੋਰ ਪ੍ਰਚਾਰ ਕਰ ਰਹੀ ਅਕਾਲੀ ਦਲ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕਰਦਿਆਂ ਹੋਇਆਂ ਸਿਰੋਂਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਦੇ ਵੱਲੋਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਲਈ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਹੱਕ ਦੇ ਵਿੱਚ ਵੋਟਾਂ ਦਾ ਭੁਗਤਾਨ ਕਰਨ ਪੰਜਾਬ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਸਰਕਾਰ ਬਣਾਉਣ ਦਾ ਵਾਅਦਾ ਕੀਤਾ। ਇਸ ਮੌਕੇ ਅੰਮ੍ਰਿਤਪਾਲ ਸਿੰਘ ਖਾਲਸਾ, ਸੁਰਿੰਦਰ ਸਿੰਘ ਘਮਾਣਾ, ਮੰਗਤ ਸਿੰਘ ਮੰਗੂ, ਜੋਗਾ ਸਿੰਘ ਕਾਲੋ ਮਾਜਰਾ, ਨਿਰਵੈਰ ਸਿੰਘ ਕਾਲੋ ਮਾਜਰਾ, ਪਰਵਿੰਦਰ ਸਿੰਘ ਕਾਲੋ ਮਾਜਰਾ, ਸਵਰਨ ਸਿੰਘ ਰਾਜਪੁਰਾ, ਬਾਬਾ ਕੁਲਦੀਪ ਸਿੰਘ ਆਲਮਪੁਰ ਸਮੇਤ ਪਿੰਡ ਕਾਲੋ ਮਾਜਰਾ ਦੇ ਵੱਡੀ ਗਿਣਤੀ ਵਿੱਚ ਨਿਵਾਸੀ ਅਤੇ ਪਾਰਟੀ ਵਰਕਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।