- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਥੇਦਾਰ ਗੜੀ ਨੇ ਕੀਤਾ ਪ੍ਰਧਾਨ ਬਚਿੱਤਰ ਸਿੰਘ ਦਾ ਸਨਮਾਨ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਕੀਤੀਆਂ ਗਈਆਂ ਨਿਯੁਕਤੀਆਂ ’ਚ ਸੀਨੀਅਰ ਅਕਾਲੀ ਆਗੂ ਬਚਿੱਤਰ ਸਿੰਘ ਸਾਹਲ ਨੂੰ ਅਕਾਲੀ ਦਲ ਬੀਸੀ ਵਿੰਗ ਹਲਕਾ ਘਨੌਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਿਸ ਕਾਰਨ ਰਾਜਪੁਰਾ ਵਿਖੇ ਅਕਾਲੀ ਕੌਂਸਲਰ ਗੁਰਦੇਵ ਸਿੰਘ ਦੇ ਦਫਤਰ ਵਿਖੇ ਸਨਮਾਨ ਸਮਾਰੋਹ ਰੱਖਿਆ ਗਿਆ, ਜਿਸ ’ਚ ਵਿਸ਼ੇਸ਼ ਤੌਰ ’ਤੇ ਅਕਾਲੀ ਦਲ ਹਲਕਾ ਰਾਜਪੁਰਾ ਦੇ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਵਿਸ਼ੇਸ਼ ਤੌਰ ’ਤੇ ਪੁੱਜੇ ਅਤੇ ਉਨਾਂ ਵੱਲੋਂ ਬੀਸੀ ਵਿੰਗ ਹਲਕਾ ਘਨੌਰ ਦੇ ਨਵ ਨਿਯੁਕਤ ਪ੍ਰਧਾਨ ਬਚਿੱਤਰ ਸਿੰਘ ਸਾਹਲ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਜਥੇਦਾਰ ਗੜ੍ਹੀ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਸੀ ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਸੇਖੋਪੁਰ ਬਹੁਤ ਧੰਨਵਾਦ ਕਰਦਿਆਂ ਬਚਿੱਤਰ ਸਿੰਘ ਸਾਹਲ ਨੂੰ ਨਵੀਂ ਨਿਯੁਕਤੀ ਦੀ ਵਧਾਈ ਦਿੱਤੀ। ਪ੍ਰਧਾਨ ਬਚਿੱਤਰ ਸਿੰਘ ਸਾਹਲ ਨੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਹੋਇਆਂ ਵਿਸ਼ਵਾਸ ਦਵਾਇਆ ਕਿ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਬਲਵਿੰਦਰ ਸਿੰਘ ਨੇਪਰਾ, ਸਤਨਾਮ ਸਿੰਘ ਘੱਗਰ ਸਰਾਏ, ਮਨਵਿੰਦਰ ਸਿੰਘ ਰਾਜਪੁਰਾ ਸਮੇਤ ਹੋਰ ਹਾਜ਼ਰ ਸਨ।