- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਤਿੰਦਰ ਮੰਨਵੀ ਸਰਬਸੰਮਤੀ ਨਾਲ ਪ੍ਰਧਾਨ ਬਣੇ

ਰਣਵੀਰ ਸਿੰਘ ਰਾਣਾ, ਪੰਜਾਬੀ ਜਾਗਰਣ, ਅਮਰਗੜ੍ਹ : ਨਿਰਪੱਖ ਪੱਤਰਕਾਰੀ, ਲੋਕ-ਹਿੱਤਾਂ ਦੀ ਪਹਿਰੇਦਾਰੀ ਅਤੇ ਦੱਬੇ-ਕੁਚਲੇ ਵਰਗਾਂ ਦੀ ਆਵਾਜ਼ ਨੂੰ ਬੁਲੰਦ ਕਰਨ ਵਾਲੀ ਮੋਹਰੀ ਸੰਸਥਾ ਜਰਨਲਿਸਟ ਕਲੱਬ ਅਮਰਗੜ੍ਹ ਦੀ ਨਵੀਂ ਕਾਰਜਕਾਰਨੀ ਦੀ ਚੋਣ ਕਲੱਬ ਦੇ ਦਫ਼ਤਰ ਵਿਖੇ ਹੋਈ। ਇਸ ਮੌਕੇ ਕਲੱਬ ਦੇ ਸਮੂਹ ਮੈਂਬਰਾਂ ਨੇ ਆਪਸੀ ਸਹਿਮਤੀ ਅਤੇ ਭਾਈਚਾਰਕ ਭਾਵਨਾ ਦਾ ਪ੍ਰਗਟਾਵਾ ਕਰਦਿਆਂ ਨਵੀਂ ਟੀਮ ਦੀ ਚੋਣ ਸਰਬਸੰਮਤੀ ਨਾਲ ਕੀਤੀ।ਚੋਣ ਦੌਰਾਨ ਸੀਨੀਅਰ ਪੱਤਰਕਾਰ ਸੁਖਵਿੰਦਰ ਸਿੰਘ ਅਟਵਾਲ ਵੱਲੋਂ ਪ੍ਰਧਾਨ ਦੇ ਅਹੁਦੇ ਲਈ ਜਤਿੰਦਰ ਮੰਨਵੀ ਦੇ ਨਾਮ ਦੀ ਤਜਵੀਜ਼ ਪੇਸ਼ ਕੀਤੀ ਗਈ, ਜਿਸ ਨੂੰ ਸਮੂਹ ਮੈਂਬਰਾਂ ਨੇ ਇਕਸੁਰ ਹੋ ਕੇ ਪ੍ਰਵਾਨਗੀ ਦਿੱਤੀ। ਇਸ ਤਰ੍ਹਾਂ ਜਤਿੰਦਰ ਮੰਨਵੀ ਨੂੰ ਸਰਬਸੰਮਤੀ ਨਾਲ ਜਰਨਲਿਸਟ ਕਲੱਬ ਅਮਰਗੜ੍ਹ ਦਾ ਪ੍ਰਧਾਨ ਚੁਣਿਆ ਗਿਆ। ਨਵੀਂ ਕਾਰਜਕਾਰਨੀ ਵਿਚ ਸੁਖਵਿੰਦਰ ਸਿੰਘ ਅਟਵਾਲ ਨੂੰ ਜਨਰਲ ਸਕੱਤਰ, ਡਾ. ਪਵਿੱਤਰ ਸਿੰਘ ਨੂੰ ਸਹਿ-ਜਨਰਲ ਸਕੱਤਰ, ਬਲਵਿੰਦਰ ਸਿੰਘ ਸ਼ੇਰਗਿੱਲ ਨੂੰ ਮੀਤ ਪ੍ਰਧਾਨ ਅਤੇ ਦੀਪਕ ਜੈਦਕਾ ਨੂੰ ਖ਼ਜ਼ਾਨਚੀ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਤੋਂ ਇਲਾਵਾ ਨਵਦੀਪ ਜੈਦਕਾ ਨੂੰ ਪ੍ਰੈੱਸ ਸਕੱਤਰ, ਮਨਜੀਤ ਸਿੰਘ ਸੋਹੀ ਨੂੰ ਦਫ਼ਤਰ ਇੰਚਾਰਜ ਅਤੇ ਰਣਵੀਰ ਸਿੰਘ ਰਾਣਾ ਨੂੰ ਕਾਰਜਕਾਰਨੀ ਮੈਂਬਰ ਨਿਯੁਕਤ ਕੀਤਾ ਗਿਆ।ਨਵ-ਨਿਯੁਕਤ ਪ੍ਰਧਾਨ ਜਤਿੰਦਰ ਮੰਨਵੀ ਨੇ ਕਲੱਬ ਦੇ ਸਮੂਹ ਮੈਂਬਰਾਂ ਅਤੇ ਅਹੁਦੇਦਾਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਨਿਰਪੱਖਤਾ ਅਤੇ ਤਨਦੇਹੀ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਨਾਲ ਲੈ ਕੇ ਪੱਤਰਕਾਰਤਾ ਦੀ ਸਾਖ ਨੂੰ ਹੋਰ ਮਜ਼ਬੂਤ ਕਰਨ, ਪੱਤਰਕਾਰ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਉਚਿਤ ਮੰਚ ਤੱਕ ਪਹੁੰਚਾਉਣ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਹੋਰ ਬਾਖੂਬੀ ਨਿਭਾਉਣ ਲਈ ਸਾਂਝੇ ਉਪਰਾਲੇ ਕੀਤੇ ਜਾਣਗੇ।ਇਸ ਮੌਕੇ ਸਾਬਕਾ ਪ੍ਰਧਾਨ ਡਾ. ਪਵਿੱਤਰ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਕਲੱਬ ਵੱਲੋਂ ਕੀਤੇ ਗਏ ਕਾਰਜਾਂ ਦਾ ਜ਼ਿਕਰ ਕਰਦਿਆਂ ਸਮੂਹ ਮੈਂਬਰਾਂ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਨਵੀਂ ਕਾਰਜਕਾਰਨੀ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ। ਉਨ੍ਹਾਂ ਆਖਿਆ ਕਿ ਜਰਨਲਿਸਟ ਕਲੱਬ ਵਲੋਂ ਲੋਕ-ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਹਰ ਸੰਭਵ ਯਤਨ ਕੀਤੇ ਜਾਂਦੇ ਰਹੇ ਹਨ ਤੇ ਜੋ ਭਵਿੱਖ ਵਿਚ ਵੀ ਜਾਰੀ ਰਹਿਣਗੇ।ਜਨਰਲ ਸਕੱਤਰ ਸੁਖਵਿੰਦਰ ਸਿੰਘ ਅਟਵਾਲ ਅਤੇ ਮੀਤ ਪ੍ਰਧਾਨ ਬਲਵਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਜਰਨਲਿਸਟ ਕਲੱਬ ਅਮਰਗੜ੍ਹ ਨੇ ਹਮੇਸ਼ਾ ਹੀ ਸਮਾਜ ਦੇ ਦੱਬੇ-ਕੁਚਲੇ, ਮਜ਼ਲੂਮ ਅਤੇ ਲੋੜਵੰਦ ਵਰਗਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਦੀ ਪੈਰਵੀ ਕੀਤੀ ਹੈ ਤੇ ਸਾਡਾ ਕਿ ਯਤਨ ਜਾਰੀ ਰਹੇਗਾ।