- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਮੂਲੀ ਵਾਧੇ ਤੇ ਮਹਿੰਗਾਈ ਵਿਰੁੱਧ ਜੌੜਾਮਾਜਰਾ ਵਲੋਂ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਿਆ

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਕਾਂਗਰਸ ਕਿਸਾਨ ਸੈੱਲ ਦੇ ਸੰਯੋਜਕ ਰਛਪਾਲ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅੰਬੇਡਕਰ ਚੌਕ ਸਮਾਣਾ ਵਿਖੇ ਮਹਿੰਗਾਈ ਅਤੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਵਿਚ ਸਿਰਫ 25 ਰੁਪਏ ਦੇ ਵਾਧੇ ਵਿਰੁੱਧ ਰੋਸ ਵਿਖਾਵਾ ਕੀਤਾ ਗਿਆ। ਇਸ ਮੌਕੇ ਜੌੜਾਮਾਜਰਾ ਦੀ ਅਗਵਾਈ ਵਿਚ ਕਿਸਾਨ ਅਤੇ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਆਪਣਾ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਲਗਾਤਾਰ ਮਹਿੰਗਾਈ ਵਧ ਰਹੀ ਹੈ ਅਤੇ ਖੇਤੀਬਾੜੀ ਦੀ ਲਾਗਤ ਵੀ ਦਿਨੋਂ-ਦਿਨ ਵਧ ਰਹੀ ਹੈ। ਖਾਦਾਂ, ਡੀਜ਼ਲ, ਬੀਜ, ਕੀਟਨਾਸ਼ਕਾਂ ਤੇ ਖੇਤੀ ਮਸ਼ੀਨਰੀ ਦੀਆਂ ਕੀਮਤਾਂ ਵਿਚ ਵਾਧੇ ਕਾਰਨ ਕਿਸਾਨ ਪਹਿਲਾਂ ਹੀ ਆਰਥਿਕ ਦਬਾਅ ਹੇਠ ਹਨ। ਅਜਿਹੇ ਸਮੇਂ ਕਣਕ ਦੇ ਸਮਰਥਨ ਮੁੱਲ ਵਿਚ ਮਹਿਜ 25 ਰੁਪਏ ਦਾ ਵਾਧਾ ਕਿਸਾਨਾਂ ਦੇਸ਼ ਦੀ ਕਿਸਾਨੀ ਨਾਲ ਭੱਦਾ ਮਜ਼ਾਕ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਆਰਥਿਕਤਾ ਦੀ ਬੁਨਿਆਦ ਹਨ ਅਤੇ ਉਨ੍ਹਾਂ ਦੀ ਮਜ਼ਬੂਤੀ ਦੇਸ਼ ਦਾ ਭਵਿੱਖ ਮਜ਼ਬੂਤ ਕਰਨਾ ਹੈ। ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਲਾਹੇਵੰਦ ਭਾਅ ਮਿਲਣਾ ਚਾਹੀਦਾ ਹੈ, ਤਾਂ ਜੋ ਖੇਤੀ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਇਆ ਜਾ ਸਕੇ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਮਹਿੰਗਾਈ ਨੂੰ ਕਾਬੂ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਫਸਲਾਂ ਦੇ ਵਾਜਬ ਭਾਅ ਦਿੱਤੇ ਜਾਣ। ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਅਤੇ ਕਿਸਾਨ ਹਾਜ਼ਰ ਸਨ।